ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ-ਪੂਰਬ ’ਚ ਅੱਤਵਾਦ, ਨਕਸਲਵਾਦ (ਖੱਬੇਪੱਖੀ ਕੱਟੜਵਾਦ) ਅਤੇ ਉੱਤਰ-ਪੂਰਬ ਵਿਚ ਅੱਤਵਾਦ ਦੀਆਂ ਘਟਨਾਵਾਂ ’ਚ 65 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਤਿੰਨ ‘ਹਾਟਸਪਾਟ-ਐੱਲ. ਡਬਲਿਊ. ਈ. (ਖੱਬੇ ਪੱਖੀ ਕੱਟੜਵਾਦ ਤੋਂ ਪ੍ਰਭਾਵਿਤ ਸੂਬਿਆਂ), ਉੱਤਰ-ਪੂਰਬ ਅਤੇ ਜੰਮੂ-ਕਸ਼ਮੀਰ ਵਿਚ ਸ਼ਾਂਤੀ ਸਥਾਪਿਤ ਹੋ ਰਹੀ ਹੈ।
‘ਪੁਲਸ ਯਾਦਗਾਰੀ ਦਿਵਸ’ ਮੌਕੇ ਇੱਥੇ ਰਾਸ਼ਟਰੀ ਪੁਲਸ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅੱਤਵਾਦ ਵਿਰੁੱਧ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਨੂੰ ਕਾਇਮ ਰੱਖਦੇ ਹੋਏ ਸਖ਼ਤ ਕਾਨੂੰਨ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪੁਲਸ ਫੋਰਸ ਦੇ ਆਧੁਨਿਕੀਕਰਨ ਵਿਚ ਪੁਲਸ ਤਕਨਾਲੋਜੀ ਮਿਸ਼ਨ ਦੀ ਸਥਾਪਨਾ ਕਰ ਕੇ ਉਸਨੂੰ ਦੁਨੀਆ ਦੀ ਸਰਬੋਤਮ ਅੱਤਵਾਦ ਵਿਰੋਧੀ ਫੋਰਸ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ।
ਛੱਤੀਸਗੜ੍ਹ 'ਚ ਪੁਲਸ ਨਾਲ ਮੁਕਾਬਲੇ 'ਚ 2 ਨਕਸਲੀ ਢੇਰ
NEXT STORY