ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਇੰਦੌਰ ’ਚ ਕੋਰੋਨਾ ਵਾਇਰਸ ਨਾਲ ਜੂਝ ਰਹੇ 69 ਸਾਲਾ ਵਿਅਕਤੀ ਦੀ ਇਕ ਸਰਕਾਰੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਜ਼ਿਲ੍ਹੇ ’ਚ ਸਾਢੇ 4 ਮਹੀਨੇ ਦੇ ਲੰਬੇ ਅੰਤਰਾਲ ਤੋਂ ਬਾਅਦ ਇਸ ਮਹਾਮਾਰੀ ਨਾਲ ਕਿਸੇ ਮਰੀਜ਼ ਨੇ ਦਮ ਤੋੜਿਆ ਹੈ। ਕੋਰੋਨਾ ਦੇ ਨੋਡਲ ਅਧਿਕਾਰੀ ਡਾ. ਅਮਿਤ ਮਾਲਾਕਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 69 ਸਾਲਾ ਪੁਰਸ਼ ਨੇ ਸ਼ਹਿਰ ਦੇ ਮਨੋਰਮਾ ਰਾਜੇ ਟੀਬੀ (ਐੱਮ.ਆਰ.ਟੀ.ਬੀ.) ਹਸਪਤਾਲ ’ਚ ਐਤਵਾਰ ਨੂੰ ਆਖ਼ਰੀ ਸਾਹ ਲਿਆ। ਉਨ੍ਹਾਂ ਦੱਸਿਆ,‘‘ਇਹ ਮਰੀਜ਼ ਕੋਰੋਨਾ ਨਾਲ ਪੀੜਤ ਪਾਏ ਜਾਣ ਤੋਂ ਬਾਅਦ 9 ਨਵੰਬਰ ਤੋਂ ਐੱਮ.ਆਰ.ਟੀ.ਬੀ. ਹਸਪਤਾਲ ’ਚ ਗੰਭੀਰ ਹਾਲਤ ’ਚ ਦਾਖ਼ਲ ਸੀ। ਉਹ ਸ਼ੂਗਰ ਦੀ ਪੁਰਾਣੀ ਬੀਮਾਰੀ ਨਾਲ ਵੀ ਜੂਝ ਰਿਹਾ ਸੀ।’’
ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼
ਨੋਡਲ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਨੇ ਕੋਰੋਨਾ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਰੱਖੀਆਂ ਸਨ ਪਰ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਮਾਲਾਕਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇੰਦੌਰ ’ਚ 29 ਜੂਨ ਨੂੰ ਕੋਰੋਨਾ ਦੇ ਇਕ ਮਰੀਜ਼ ਦੀ ਮੌਤ ਹੋਈ ਸੀ। ਦੱਸਣਯੋਗ ਹੈ ਕਿ ਇੰਦੌਰ, ਸੂਬੇ ’ਚ ਕੋਰੋਨਾ ਦੀਆਂ ਪਿਛਲੀਆਂ 2 ਲਹਿਰਾਂ ’ਚ ਸਭ ਤੋਂ ਵੱਧ ਪ੍ਰਭਾਵਿਤ ਰਿਹਾ ਹੈ। ਹਾਲਾਂਕਿ, ਵਧਦੇ ਟੀਕਾਕਰਨ ਦਰਮਿਆਨ ਇੰਨੀਂ ਦਿਨੀਂ ਜ਼ਿਲ੍ਹੇ ’ਚ ਮਹਾਮਾਰੀ ਦੇ ਬੇਹੱਦ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਇੰਦੌਰ ’ਚ ਕੋਰੋਨਾ ਦਾ ਇਕ ਨਵਾਂ ਮਰੀਜ਼ ਮਿਲਣ ਤੋਂ ਬਾਅਦ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1,53,278 ’ਤੇ ਪਹੁੰਚ ਗਈ ਅਤੇ ਇਨ੍ਹਾਂ ’ਚੋਂ 1,392 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਚੁਕੀ ਹੈ।
ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ, ਜਾਣੋ ਕਿੰਨੇ ਲੋਕਾਂ ਨੂੰ ਲੱਗੀ ਵੈਕਸੀਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਅਗਲੇ ਹਫ਼ਤੇ ਮਮਤਾ ਬੈਨਰਜੀ ਕਰ ਸਕਦੀ ਹੈ ਦਿੱਲੀ ਦਾ ਦੌਰਾ, ਮੋਦੀ ਨਾਲ ਕਰੇਗੀ ਮੁਲਾਕਾਤ
NEXT STORY