ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ 99 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਰੋਜ਼ਾਨਾ ਮਾਮਲਿਆਂ 'ਚ ਕਰੀਬ 39 ਫੀਸਦੀ ਦਾ ਵਾਧਾ ਹੈ, ਜਦੋਂ ਕਿ ਰੋਜ਼ਾਨਾ ਸੰਕਰਮਣ ਦਰ 111 ਦਿਨਾਂ ਬਾਅਦ 2 ਫੀਸਦੀ ਦੇ ਪਾਰ ਦਰਜ ਕੀਤੀ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਸੰਕਰਮਣ ਦੇ 7,240 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਮਹਾਮਾਰੀ ਦੇ ਮਾਮਲਿਆਂ ਦੀ ਕੁੱਲ ਗਿਣਤੀ 4,31,97,522 ਹੋ ਗਈ ਹੈ, ਜਦੋਂ ਕਿ 8 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,723 ਹੋ ਗਈ ਹੈ। ਮੰਤਰਾਲਾ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 32,498 ਹੋ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.08 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.71 ਫੀਸਦੀ ਹੈ।
ਇਕ ਮਾਰਚ ਨੂੰ ਕੋਰੋਨਾ ਦੇ 7,554 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 3,641 ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 2.13 ਫੀਸਦੀ ਦਰਜ ਕੀਤੀ ਗਈ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 1.31 ਫੀਸਦੀ ਰਹੀ। ਇਸ ਬੀਮਾਰੀ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,26,40,310 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਹੈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਟੀਕੇ ਦੀਆਂ 194.59 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ’ਚ BSF ਵਲੋਂ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ, ਸਰਹੱਦ ’ਤੇ 300 ਮੀਟਰ ਦੀ ਉੱਚਾਈ ’ਤੇ ਲਾ ਰਿਹਾ ਸੀ ਚੱਕਰ
NEXT STORY