ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 7,830 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,76,002 ਹੋ ਗਈ। ਇਹ ਪਿਛਲੇ 223 ਦਿਨਾਂ 'ਚ ਭਾਰਤ 'ਚ ਦਰਜ ਕੀਤੇ ਗਏ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਹਨ। ਇਸ ਤੋਂ ਪਹਿਲਾਂ ਦੇਸ਼ 'ਚ ਪਿਛਲੇ ਸਾਲ ਸਤੰਬਰ ਨੂੰ ਸੰਕਰਮਣ ਦੇ ਸਭ ਤੋਂ ਵੱਧ 7,946 ਰੋਜ਼ਾਨਾ ਮਾਮਲੇ ਸਾਹਮਣੇ ਆਏ ਸਨ। ਉੱਥੇ ਹੀ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 40,215 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦਿੱਲੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ 2-2 ਅਤੇ ਗੁਜਰਾਤ, ਹਰਿਆਣਾ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ 'ਚ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ 'ਚ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 5,31,016 ਹੋ ਗਈ। ਨਾਲ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਸੂਚੀ 'ਚ 5 ਨਾਮ ਹੋਰ ਜੋੜੇ ਹਨ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਊਧਮਪੁਰ 'ਚ ਮਿੰਨੀ ਬੱਸ ਪਲਟਣ ਨਾਲ 27 ਯਾਤਰੀ ਜ਼ਖ਼ਮੀ
ਅੰਕੜਿਆਂ ਅਨੁਸਾਰ, ਦੇਸ਼ 'ਚ ਅਜੇ 40,215 ਲੋਕਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.9 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.72 ਫੀਸਦੀ ਹੈ। ਹੁਣ ਤੱਕ ਕੁੱਲ 4,42,04,771 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ਕਸ਼ਮੀਰ : ਊਧਮਪੁਰ 'ਚ ਮਿੰਨੀ ਬੱਸ ਪਲਟਣ ਨਾਲ 27 ਯਾਤਰੀ ਜ਼ਖ਼ਮੀ
NEXT STORY