ਨਾਗੌਰ (ਭਾਸ਼ਾ) - ਨਾਗੌਰ ਦੇ ਗੱਚੀਪੁਰਾ ਵਿਚ ਸ਼ੁੱਕਰਵਾਰ ਸਵੇਰੇ 10.15 ਵਜੇ ਇਕ ਮਾਲ ਗੱਡੀ ਲੀਹੋਂ ਲੱਥ ਗਈ। ਇਸ ਦੌਰਾਨ ਮਾਲ ਗੱਡੀ ਦੇ 7 ਡੱਬੇ ਅਤੇ ਡੀਜ਼ਲ ਲੋਕੋ ਦੇ ਪਹੀਏ ਪਟੜੀ ਤੋਂ ਉਤਰ ਗਏ। ਹਾਦਸੇ ਦਾ ਸ਼ਿਕਾਰ ਹੋਈ ਇਹ ਮਾਲ ਗੱਡੀ ਜੋਧਪੁਰ ਤੋਂ ਜੈਪੁਰ ਜਾ ਰਹੀ ਸੀ। ਇਸ ਘਟਨਾ ਵਿਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਾਲ ਗੱਡੀ ਦੇ ਲੀਹੋਂ ਲੱਥਣ ਕਾਰਨ ਜੈਪੁਰ-ਜੋਧਪੁਰ ਇਲੈਕਟ੍ਰਿਕ ਰੇਲਵੇ ਲਾਈਨ ’ਤੇ ਰੇਲ ਗੱਡੀਆਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ।
ਇਹ ਵੀ ਪੜ੍ਹੋ - ਵਿਆਹ ਮੌਕੇ ਲਾੜੀ ਨੇ ਕੀਤਾ ਕੁਝ ਅਜਿਹਾ, ਮਹਿਮਾਨਾਂ ਦੇ ਉੱਡ ਗਏ ਰੰਗ, ਵਾਇਰਲ ਹੋ ਗਈ ਵੀਡੀਓ
ਇਸ ਰੂਟ ’ਤੇ ਚੱਲਣ ਵਾਲੀਆਂ 10 ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਇਸ ਦੌਰਾਨ ਉੱਤਰ-ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋ ਐਕਸੀਡੈਂਟ ਰਿਲੀਫ ਟਰੇਨਾਂ ਮੇੜਤਾ ਰੋਡ ਅਤੇ ਜੋਧਪੁਰ ਜੰਕਸ਼ਨ ਤੋਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਟੈਲੀਜੈਂਸ ਬਿਊਰੋ 'ਚ ਨਿਕਲੀ ਬੰਪਰ ਭਰਤੀ, ਗ੍ਰੈਜੂਏਟ ਨੌਜਵਾਨਾਂ ਲਈ ਸੁਨਿਹਰੀ ਮੌਕਾ
NEXT STORY