ਦੇਹਰਾਦੂਨ (ਭਾਸ਼ਾ)- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਗੰਗਨਾਨੀ ਨੇੜੇ ਗੰਗੋਤਰੀ ਤੋਂ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਬੱਸ ਵਿਚ 35 ਲੋਕ ਸਵਾਰ ਸਨ ਜੋ ਗੰਗੋਤਰੀ ਤੋਂ ਗੁਜਰਾਤ ਪਰਤ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਪੰਜਾਬ 'ਚ ਘੁੰਮ ਰਹੇ ਫ਼ਰਜ਼ੀ ਪੁਲਸ ਮੁਲਾਜ਼ਮ, ਆਮ ਲੋਕਾਂ ਨੂੰ ਬਣਾ ਰਹੇ ਨੇ ਨਿਸ਼ਾਨਾ
ਦਿੱਲੀ ਵਿਚ ਮੌਜੂਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਹਾਦਸੇ ਬਾਰੇ ਜਾਣਕਾਰੀ ਲਈ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.), ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਅਤੇ ਮੈਡੀਕਲ ਟੀਮਾਂ ਮੌਕੇ 'ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਦੇਹਰਾਦੂਨ 'ਚ ਲੋੜ ਪੈਣ 'ਤੇ ਸਹਾਇਤਾ ਪ੍ਰਦਾਨ ਕਰਨ ਲਈ ਹੈਲੀਕਾਪਟਰ ਤਿਆਰ ਰੱਖਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਨੇ ਮੀਂਹ ਪ੍ਰਭਾਵਿਤ ਹਿਮਾਚਲ ਨੂੰ 200 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ
NEXT STORY