ਜੰਮੂ— ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਇਕ ਸੜਕ ਹਾਦਸੇ ਦੌਰਾਨ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਾਜੌਰੀ ਦੇ ਸੀਨੀਅਰ ਪੁਲਸ ਅਧਿਕਾਰੀ ਮਨਹਾਸ ਨੇ ਦੱਸਿਆ ਕਿ ਜੰਮੂ ਤੋਂ ਰਾਜੌਰੀ ਜਾ ਰਹੀ ਇਕ ਕਾਰ ਜਿਸ 'ਚ ਇਕ ਪਰਿਵਾਰ ਦੇ 7 ਮੈਂਬਰ ਮੌਜੂਦ ਸਨ, ਜਦੋਂ ਉਹ ਨਰੀਆਨ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੇ ਚਾਲਕ ਦਾ ਸੰਤੁਲਨ ਵਿਗੜ ਗਿਆ, ਜਿਸ ਦੌਰਾਨ ਕਾਰ ਨਹਿਰ 'ਚ ਡਿੱਗ ਗਈ। ਇਸ ਕਾਰਨ ਪਰਿਵਾਰ ਦੇ 7 ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਨਦੀ 'ਚੋਂ ਉਨ੍ਹਾਂ ਦੀਆਂ 7 ਲਾਸ਼ਾਂ ਕੱਢੀਆਂ ਗਈਆਂ। ਐੱਸ. ਐੱਸ. ਪੀ. ਮੁਤਾਬਕ ਮਹਿਮੂਦ ਆਪਣੇ ਪਰਿਵਾਰ ਨਾਲ ਸਫਰ ਕਰ ਰਿਹਾ ਸੀ।
ਬਾਰਾਬੰਕੀ 'ਚ ਮਕਾਨ ਡਿੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ ਦੋ ਦੀ ਮੌਤ
NEXT STORY