ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਬਾਰਿਸ਼ ਪ੍ਰਭਾਵਿਤ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਘਰ 'ਚ ਜ਼ਮੀਨ ਖਿਸਕਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਲੋਰਾਨ ਪਿੰਡ ਦੇ ਉੱਚਾਈ ਵਾਲੇ ਖੇਤਰ ਵਿੱਚ ਵਾਪਰੀ। ਮਿਲੀ ਜਾਣਕਾਰੀ ਜਦੋਂ ਇਹ ਹਾਦਸਾ ਹੋਇਆ ਤਾਂ ਪਰਿਵਾਰ ਦੇ ਸਾਰੇ ਮੈਂਬਰ ਆਪਣੇ ਘਰ ਦੇ ਅੰਦਰ ਸਨ। ਪਹਾੜ ਤੋਂ ਮਲਬਾ ਅਤੇ ਵੱਡੇ ਪੱਥਰ ਇੰਨੀ ਤੇਜ਼ ਰਫ਼ਤਾਰ ਨਾਲ ਆਏ ਕਿ ਕਿਸੇ ਨੂੰ ਵੀ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਕੁਝ ਹੀ ਸਮੇਂ ਵਿੱਚ ਪੂਰਾ ਘਰ ਮਲਬੇ ਦੇ ਢੇਰ ਵਿੱਚ ਬਦਲ ਗਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ।
ਸਥਾਨਕ ਲੋਕਾਂ ਅਨੁਸਾਰ ਘਰ ਪੂਰੀ ਤਰ੍ਹਾਂ ਢਹਿ ਗਿਆ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਚੱਲ ਰਹੇ ਹਨ ਅਤੇ ਮਾਰੇ ਗਏ ਸੱਤ ਲੋਕਾਂ ਵਿੱਚ ਚਾਰ ਔਰਤਾਂ ਸ਼ਾਮਲ ਹਨ। ਸ਼ਨੀਵਾਰ ਸ਼ਾਮ ਤੋਂ ਪੁਣਛ ਜ਼ਿਲ੍ਹੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ, ਜਿਸ ਵਿੱਚ ਲੋਰਾਨ ਵਿੱਚ ਮਾਰੇ ਗਏ ਸੱਤ ਲੋਕ ਸ਼ਾਮਲ ਹਨ, ਜਦੋਂ ਕਿ ਛੇ ਲਾਪਤਾ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦੇ ਸੀਨੀਅਰ ਨੇਤਾ ਆਗੂ ਦਾ ਦਿਹਾਂਤ, 55 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
NEXT STORY