ਨਵੀਂ ਦਿੱਲੀ — ਉੱਤਰ-ਪੂਰਬੀ ਦਿੱਲੀ ਦੇ ਨੰਦ ਨਗਰੀ ਇਲਾਕੇ 'ਚ ਇਕ 7 ਸਾਲ ਦੀ ਬੱਚੀ ਦਾ ਉਸ ਦੇ 22 ਸਾਲਾ ਗੁਆਂਢੀ ਨੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਨੰਦ ਨਗਰੀ 'ਚ ਉਸ ਸਮੇਂ ਵਾਪਰੀ ਜਦੋਂ ਪੀੜਤਾ ਦੀ ਮਾਂ ਘਰ 'ਚ ਨਹੀਂ ਸੀ ਅਤੇ ਲੜਕੀ ਘਰ 'ਚ ਇਕੱਲੀ ਸੀ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੀੜਤਾ ਦੀ ਮਾਂ ਘਰ ਪਰਤੀ ਤਾਂ ਦੇਖਿਆ ਕਿ ਉਸ ਦੀ ਬੇਟੀ ਰੋ ਰਹੀ ਸੀ ਅਤੇ ਇਸ ਦੌਰਾਨ ਦੋਸ਼ੀ ਸੌਰਭ ਰਿਸ਼ੀ ਵੀ ਘਰ 'ਚ ਮੌਜੂਦ ਸੀ। ਉਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੂੰ ਦੇਖ ਕੇ ਦੋਸ਼ੀ ਭੱਜਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਪੁਲਸ ਨੇ ਕਿਹਾ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ, ਦੋਸ਼ੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਦਾ ਸੱਤਾ ਵਾਲਾ ਭੂਤ ਲਾਹੁਣਾ ਹੈ : ਸੰਜੇ ਸਿੰਘ
NEXT STORY