ਕੋਲਕਾਤਾ- ਸਿੱਕਮ ਦੇ ਨਾਲ-ਨਾਲ ਕਈ ਰਾਜਾਂ ਵਿਚ ਹਾਲ ਹੀ ਵਿਚ ਫਰਜ਼ੀ ਪਾਸਪੋਰਟ ਘਪਲੇ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਸਾਲਾਂ 'ਚ ਸੂਬੇ 'ਚ ਕਈ ਥਾਵਾਂ 'ਤੇ ਫਰਜ਼ੀ ਪਾਸਪੋਰਟ ਬਣਾ ਕੇ ਕਈ ਸ਼ੱਕੀ ਵਿਅਕਤੀਆਂ ਨੂੰ ਸੌਂਪੇ ਗਏ ਹਨ। ਕੇਂਦਰੀ ਜਾਂਚ ਏਜੰਸੀਆਂ ਦੇ ਸੂਤਰਾਂ ਅਨੁਸਾਰ ਇਸ ਕਾਰਨ ਕਰੀਬ 70 ਅੱਤਵਾਦੀ ਨੇਪਾਲ ਸਰਹੱਦ ਪਾਰ ਕਰਕੇ ਭਾਰਤ ਵਿਚ ਦਾਖ਼ਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ
ਕੇਂਦਰੀ ਸੁਰੱਖਿਆ ਏਜੰਸੀਆਂ ਦਾ ਅਨੁਮਾਨ ਹੈ ਕਿ ਘੁਸਪੈਠੀਆਂ 'ਚ ਇੰਦਰ ਸਰਵਿਸ ਇੰਟੈਲੀਜੈਂਸ (ਆਈ.ਐੱਸ.ਆਈ.) ਜਾਂ ਜਮਾਤ ਉਲ ਮੁਜਾਹੀਦੀਨ ਬੰਗਲਾਦੇਸ਼ (ਜੇ.ਐੱਮ.ਬੀ.) ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹੋ ਸਕਦੇ ਹਨ। ਕੇਂਦਰੀ ਏਜੰਸੀ ਨੂੰ ਸ਼ੱਕ ਹੈ ਕਿ ਬੰਗਲਾਦੇਸ਼ ਸਰਹੱਦ 'ਤੇ ਸੁਰੱਖਿਆ ਅਜੇ ਵੀ ਸਖ਼ਤ ਹੈ। ਇਸ ਤੋਂ ਇਲਾਵਾ ਹੁਣ ਜ਼ਿਆਦਾਤਰ ਸਰਹੱਦੀ ਇਲਾਕਿਆਂ ਵਿਚ ਕੰਡਿਆਲੀ ਤਾਰਾਂ ਲਗਾਈਆਂ ਗਈਆਂ ਹਨ ਪਰ ਫਿਰ ਵੀ ਕਦੇ-ਕਦਾਈਂ ਘੁਸਪੈਠ ਹੋ ਸਕਦੀ ਹੈ। ਹਾਲਾਂਕਿ ਪਾਕਿਸਤਾਨ ਦੀ ਸਰਹੱਦ ਵਿਚ ਘੁਸਪੈਠ ਲਗਭਗ ਅਸੰਭਵ ਹੈ। ਅਜਿਹੇ ਵਿਚ ਇਕ ਵਰਗ ਦੇ ਲੋਕਾਂ 'ਤੇ ਨੇਪਾਲ ਸਰਹੱਦ ਇਸਤੇਮਾਲ ਕਰ ਕੇ ਭਾਰਤ 'ਚ ਪ੍ਰਵੇਸ਼ ਕਰਵਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਇਹੀ ਵਜ੍ਹਾ ਹੈ ਕਿ ਕਈ ਵਿਦੇਸ਼ੀਆਂ ਦੇ ਸਰਹੱਦੀ ਵਾੜ ਪਾਰ ਕਰ ਕੇ ਭਾਰਤ ਦੇ ਕਈ ਹਿੱਸਿਆਂ 'ਚ ਘੁਸਪੈਠ ਕੀਤੀ ਹੈ। ਦੂਜੇ ਪਾਸੇ ਨੇਪਾਲ ਸਰਹੱਦ ਤੋਂ ਘੁਸਪੈਠ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਉੱਥੇ ਹੀ ਰਾਸ਼ਟਰੀ ਜਾਂਚ ਏਜੰਸੀ ਤੋਂ ਇਲਾਵਾ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਵੀ ਘੁਸਪੈਠੀਆਂ ਦੀ ਜਾਂਚ 'ਚ ਜੁਟ ਗਈਆਂ ਹਨ। ਇਸ ਸਿਲਸਿਲੇ ਵਿਚ ਹਾਲ ਹੀ ਵਿਚ ਸੀ.ਬੀ.ਆਈ. ਦੀਆਂ ਕਈ ਟੀਮਾਂ ਨੇ ਪਾਸਪੋਰਟ ਘਪਲੇ ਦੀ ਜਾਂਚ ਲਈ ਕੋਲਕਾਤਾ ਦੇ ਆਸ-ਪਾਸ ਦੇ ਖੇਤਰਾਂ ਅਤੇ ਉੱਤਰੀ ਬੰਗਾਲ ਵਿਚ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ। ਸੀ.ਬੀ.ਆਈ. ਸੂਤਰਾਂ ਦੀ ਮੰਨੀਏ ਤਾਂ ਸਿੱਕਮ ਅਤੇ ਪੱਛਮੀ ਬੰਗਾਲ 'ਚ ਕਈ ਥਾਵਾਂ 'ਤੇ ਤਲਾਸ਼ੀ ਲਈ ਗਈ ਹੈ। ਉਥੋਂ ਪਾਸਪੋਰਟ ਕੇਂਦਰ ਦੇ ਕਈ ਅਧਿਕਾਰੀਆਂ ਦੇ ਕੁਨੈਕਸ਼ਨ ਸਾਹਮਣੇ ਆਏ ਹਨ। ਰਾਸ਼ਟਰੀ ਜਾਂਚ ਏਜੰਸੀ ਸੀ.ਬੀ.ਆਈ. ਦੇ ਅਧਿਕਾਰੀ ਕੋਲਕਾਤਾ ਪੁਲਸ ਅਤੇ ਐੱਸ.ਐੱਸ.ਬੀ. ਦੇ ਅਧਿਕਾਰੀਆਂ ਨਾਲ ਪਹਿਲਾਂ ਹੀ ਮੀਟਿੰਗਾਂ ਕਰ ਚੁੱਕੇ ਹਨ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਨੇਪਾਲ ਬਾਰਡਰ ਦੀ ਸੁਰੱਖਿਆ ਨੂੰ ਲੈ ਕੇ ਸਸ਼ਤਰ ਸੀਮਾ ਬਲ (SSB) 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ SSB ਵਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ ਦੇ CM ਸੁੱਖੂ ਨੂੰ ਏਮਜ਼ 'ਚ ਕਰਵਾਇਆ ਗਿਆ ਦਾਖ਼ਲ
NEXT STORY