ਇੰਦੌਰ (ਭਾਸ਼ਾ)- ਇੰਦੌਰ 'ਚ 70 ਸਾਲਾ ਇਕ ਔਰਤ ਦੀ ਲਾਸ਼ ਨਾਲ ਜਨਤਕ ਸਥਾਨ 'ਤੇ ਜਬਰ ਜ਼ਿਨਾਹ ਕੀਤੇ ਜਾਣ ਨੂੰ ਲੈ ਕੇ ਉਸ ਦੇ 22 ਸਾਲ ਪੁੱਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪਲਾਸੀਆ ਪੁਲਸ ਥਾਣੇ ਦੇ ਇੰਚਾਰਜ ਜਗਦੀਸ਼ ਪ੍ਰਸਾਦ ਜਮਰੇ ਨੇ ਦੱਸਿਆ ਕਿ 22 ਸਾਲਾ ਵਿਅਕਤੀ ਨੇ ਗਵਾਲਟੋਲੀ ਇਲਾਕੇ ਦੀ ਇਕ ਗਲੀ 'ਚ ਆਪਣੀ 70 ਸਾਲਾ ਮਾਂ ਦੀ ਲਾਸ਼ ਨਾਲ ਇਕ ਅਤੇ 2 ਦਸੰਬਰ ਦੀ ਦਰਮਿਆਨੀ ਰਾਤ ਜਬਰ ਜ਼ਿਨਾਹ ਕੀਤਾ। ਜਮਰੇ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਜਦੋਂ ਪੁਲਸ ਦੋਸ਼ੀ ਕੋਲ ਪਹੁੰਚੀ ਤਾਂ ਪਤਾ ਲੱਗਾ ਕਿ ਉਹ ਮਾਨਸਿਕ ਰੂਪ ਨਾਲ ਕਮਜ਼ੋਰ ਹੈ। ਉਨ੍ਹਾਂ ਦੱਸਿਆ,''ਪਸਲੀਆਂ ਅਤੇ ਫੇਫੜਿਆਂ ਦੀ ਬੀਮਾਰੀ ਕਾਰਨ ਸਾਹ ਲੈਣ 'ਚ ਪਰੇਸ਼ਾਨੀ ਕਾਰਨ ਬਜ਼ੁਰਗ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦਾ ਪੁੱਤ ਉਸ ਦੀ ਮੌਤ ਤੋਂ ਬਾਅਦ ਲਾਸ਼ ਨੂੰ ਹਸਪਤਾਲ ਤੋਂ ਲੈ ਕੇ ਨਿਕਲ ਗਿਆ ਸੀ।''
ਇਹ ਵੀ ਪੜ੍ਹੋ : ਭਾਰਤੀ ਹਵਾਈ ਫ਼ੌਜ ਦਾ ਟਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ
ਥਾਣਾ ਇੰਚਾਰਜ ਨੇ ਦੱਸਿਆ ਕਿ ਬਜ਼ੁਰਗ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ ਅਤੇ ਉਸ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 297 (ਲਾਸ਼ ਨਾਲ ਗਲਤ ਰਵੱਈਆ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਕੋਲ ਇਕ ਹੋਸਟ 'ਚ ਰਹਿਣ ਵਾਲੇ 2 ਵਿਦਿਆਰਥੀਆਂ ਨੇ ਬਜ਼ੁਰਗ ਦੀ ਲਾਸ਼ ਨਾਲ ਉਸ ਦੇ ਪੁੱਤ ਦੇ ਜਬਰ ਜ਼ਿਨਾਹ ਦੀ ਘਟਨਾ ਦਾ ਆਪਣੇ ਮੋਬਾਇਲ ਫੋਨ 'ਤੇ ਵੀਡੀਓ ਬਣਾਉਣ ਤੋਂ ਬਾਅਦ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਕਰਵਾਤੀ ਤੂਫ਼ਾਨ ਦੇ ਪ੍ਰਭਾਵ ਨਾਲ ਚੇਨਈ ਅਤੇ ਨੇੜੇ-ਤੇੜੇ ਦੇ ਜ਼ਿਲ੍ਹਿਆਂ 'ਚ ਭਾਰੀ ਮੀਂਹ, ਆਮ ਜਨਜੀਵਨ ਪ੍ਰਭਾਵਿਤ
NEXT STORY