ਗੁਹਾਟੀ : ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਕਿਹਾ ਕਿ ‘ਪਾਕਿਸਤਾਨੀ ਏਜੰਟ’ ਵਜੋਂ ਕੰਮ ਕਰਨ ਦੇ ਦੋਸ਼ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚੋਂ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅਜਿਹੀਆਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 73 ਹੋ ਗਈ ਹੈ। ਸਰਮਾ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਚਿਰਾਂਗ ਅਤੇ ਹੋਜਈ ਜ਼ਿਲ੍ਹਿਆਂ ’ਚੋਂ ਇਕ-ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਪਹੁੰਚਾਓ ਹਸਪਤਾਲ, ਮਿਲਣਗੇ 25 ਹਜ਼ਾਰ ਰੁਪਏ
ਉਨ੍ਹਾਂ ਨੇ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਵਾਂਗ ਰਾਸ਼ਟਰ ਵਿਰੋਧੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦਾ ਸਾਡਾ ਮਿਸ਼ਨ ਜਾਰੀ ਹੈ। ਇਸ ਤੋਂ ਇਲਾਵਾ 73 ਪਾਕਿਸਤਾਨੀ ਏਜੰਟ ਹੁਣ ਜੇਲ੍ਹ ਵਿਚ ਹਨ। ਇਸ ਤੋਂ ਪਹਿਲਾਂ, ਵਿਰੋਧੀ ਧਿਰ ਏ. ਆਈ. ਯੂ. ਡੀ. ਐੱਫ. ਵਿਧਾਇਕ ਅਮੀਨੁਲ ਇਸਲਾਮ ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿਚ ਪਾਕਿਸਤਾਨ ਅਤੇ ਉਸਦੀ ਮਿਲੀਭੁਗਤ ਦਾ ਕਥਿਤ ਤੌਰ ’ਤੇ ਬਚਾਅ ਕਰਨ ਦੇ ਦੋਸ਼ ਵਿਚ ਦੇਸ਼ਦ੍ਰੋਹ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ : ਹੁਣ 3 ਮਹੀਨਿਆਂ ਦਾ ਇਕੱਠਾ ਮਿਲੇਗਾ ਮੁਫ਼ਤ ਰਾਸ਼ਨ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਰਿਹਾਇਸ਼ੀ ਇਮਾਰਤ ਦੀ ਡਿੱਗੀ ਸਲੈਬ, 4 ਲੋਕਾਂ ਦੀ ਮੌਤ, ਮੱਚੀ ਹਫ਼ੜਾ-ਦਫ਼ੜੀ
NEXT STORY