ਨਵੀਂ ਦਿੱਲੀ- ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 743 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,997 ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਨਾਲ 7 ਲੋਕਾਂ ਦੀ ਮੌਤ ਹੋਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਕੇਰਲ 'ਚ ਤਿੰਨ, ਕਰਨਾਟਕ 'ਚ 2 ਜਦੋਂ ਕਿ ਛੱਤੀਸਗੜ੍ਹ ਅਤੇ ਤਾਮਿਲਨਾਡੂ 'ਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਠੰਡ ਅਤੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਕਾਰਨ ਹਾਲ ਦੇ ਦਿਨਾਂ 'ਚ ਸੰਕਰਮਣ ਦੇ ਮਾਮਲਿਆਂ 'ਚ ਤੇਜ਼ੀ ਆਈ ਹੈ।
ਇਹ ਵੀ ਪੜ੍ਹੋ : ਅਯੁੱਧਿਆ ਪਹੁੰਚੇ PM ਮੋਦੀ, ਰੋਡ ਸ਼ੋਅ ਦੌਰਾਨ ਦਿੱਸਿਆ ਲੋਕਾਂ ਦਾ ਭਾਰੀ ਇਕੱਠ
ਇਸ ਤੋਂ ਪਹਿਲਾਂ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦਹਾਈ ਅੰਤ ਤੱਕ ਪਹੁੰਚ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲਾਂ 'ਚ ਦੇਸ਼ ਭਰ 'ਚ ਕੋਰੋਨਾ ਨਾਲ ਲਗਭਗ ਸਾਢੇ 4 ਕਰੋੜ ਤੋਂ ਵੱਧ ਸੰਕ੍ਰਮਿਤ ਹੋਏ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4.4 ਕਰੋੜ ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ 'ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਯੁੱਧਿਆ 'ਚ ਬੋਲੇ PM ਮੋਦੀ- ਪੂਰੀ ਦੁਨੀਆ 22 ਜਨਵਰੀ ਦੇ ਇਤਿਹਾਸ ਪਲ਼ ਦਾ ਕਰ ਰਹੀ ਇੰਤਜ਼ਾਰ
NEXT STORY