ਨਵੀਂ ਦਿੱਲੀ (ਭਾਸ਼ਾ)- ਭਾਰਤ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 752 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,420 ਹੋ ਗਈ ਹੈ। ਦੇਸ਼ 'ਚ 21 ਮਈ 2023 ਦੇ ਬਾਅਦ ਤੋਂ ਇਕ ਦਿਨ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਸੰਕਰਮਣ ਦੇ ਇਹ ਸਭ ਤੋਂ ਵੱਧ ਮਾਮਲੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਤੱਕ ਸਾਹਮਣੇ ਆਏ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ 4.50 ਕਰੋੜ (4,50,07,963) ਹੈ।
ਇਹ ਵੀ ਪੜ੍ਹੋ : ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ
ਦੇਸ਼ 'ਚ ਬੀਤੇ 24 ਘੰਟਿਆਂ 'ਚ ਸੰਕਰਮਣ ਨਾਲ ਚਾਰ ਲੋਕਾਂ ਦੀ ਮੌਤ ਹੋਣ ਕਾਰਨ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,33,332 ਹੋ ਗਈ ਹੈ। ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ 'ਚ ਕੇਰਲ 'ਚ 2, ਰਾਜਸਥਾਨ ਅਤੇ ਕਰਨਾਟਕ 'ਚ ਕੋਰੋਨਾ ਨਾਲ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਇਸ ਬੀਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44,71,212 ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਅਨੁਸਾਰ, ਦੇਸ਼ 'ਚ ਹੁਣ ਤੱਕ ਕੋਰਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ ਦੇ ਡਿਪਟੀ CM ਬੋਲੇ- 2024 ਦੀਆਂ ਲੋਕ ਸਭਾ ਚੋਣਾਂ 'ਚ ਜਨਤਾ ਮੋਦੀ ਨੂੰ ਚੁਣੇਗੀ ਆਪਣਾ PM
NEXT STORY