ਜੰਮੂ (ਭਾਸ਼ਾ)- ਜੰਮੂ ਕਸ਼ਮੀਰ 'ਚ ਇਸ ਸਾਲ 55 ਵਿਦੇਸ਼ੀ ਅੱਤਵਾਦੀਆਂ ਸਮੇਤ 76 ਨੂੰ ਮਾਰ ਸੁੱਟਿਆ ਗਿਆ, ਅੱਤਵਾਦੀਆਂ ਦੇ 291 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜਨ ਸੁਰੱਖਿਆ ਐਕਟ ਦੇ ਅਧੀਨ ਅੱਤਵਾਦੀਆਂ ਨਾਲ ਜੁੜੇ 201 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਸ ਦੇ ਡਾਇਰੈਕਟਰ ਜਨਰਲ ਆਰ.ਆਰ. ਸਵੈਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਵੈਨ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੁਣ ਸਿਰਫ਼ 31 ਸਥਾਨਕ ਅੱਤਵਾਦੀ ਹੀ ਬਚੇ ਹਨ, ਜਦੋ ਹੁਣ ਤੱਕ ਦੀ ਸਭ ਤੋਂ ਘੱਟ ਗਿਣਤੀ ਹੈ। ਉਨ੍ਹਾਂ ਦੱਸਿਆ ਕਿ 2023 'ਚ ਅੱਤਵਾਦੀਆਂ ਨੇ 14 ਨਾਗਰਿਕਾਂ ਦਾ ਵੀ ਕਤਲ ਕੀਤਾ ਅਤੇ ਪਿਛਲੇ ਸਾਲ ਦੀ ਤੁਲਨਾ 'ਚ ਅੱਤਵਾਦੀ ਘਟਨਾਵਾਂ 'ਚ 63 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਟਲਿਆ ਵੱਡਾ ਹਾਦਸਾ, ਸੁਰੱਖਿਆ ਫ਼ੋਰਸਾਂ ਨੇ ਨਸ਼ਟ ਕੀਤਾ IED
ਸਵੈਨ ਨੇ ਦੱਸਿਆ ਕਿ ਅੱਤਵਾਦ 'ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਟੀ ਹੈ ਅਤੇ ਹੜਤਾਲ ਕਰਨ ਅਤੇ ਪਥਰਾਅ ਦੀਆਂ ਘਟਨਾਵਾਂ 'ਚ ਵੀ ਕਮੀ ਜਾਰੀ ਹੈ। ਸਵੈਨ ਨੇ ਦੱਸਿਆ ਕਿ ਅੱਤਵਾਦੀ ਹਮਲਿਆਂ 'ਚ ਇਕ ਪੁਲਸ ਡਿਪਟੀ ਸੁਪਰਡੈਂਟ ਅਤੇ ਇਕ ਇੰਸਪੈਕਟਰ ਸਮੇਤ ਚਾਰ ਪੁਲਸ ਮੁਲਾਜ਼ਮ ਸ਼ਹੀਦ ਹੋਏ। ਪੁਲਸ ਮੁਖੀ ਨੇ ਦੱਸਿਆ ਕਿ ਜੰਮੂ ਕਸ਼ਮੀਰ 'ਚ 89 ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 18 ਅੱਤਵਾਦੀ ਟਿਕਾਣਿਆਂ ਦਾ ਪਤਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਮਾਰਤਾਂ, ਜ਼ਮੀਨਾਂ, ਬਗੀਚਿਆਂ ਅਤੇ ਵਪਾਰਕ ਅਦਾਰਿਆਂ ਸਮੇਤ 170 ਕਰੋੜ ਰੁਪਏ ਤੋਂ ਵੱਧ ਦੀਆਂ 99 ਜਾਇਦਾਦਾਂ ਕੁਰਕ ਕੀਤੀਆਂ ਗਈਆਂ ਅਤੇ 68 ਬੈਂਕ ਖਾਤਿਆਂ ਤੋਂ ਲੈਣ-ਦੇਣ ਬੰਦ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵੱਖਵਾਦ ਅਤੇ ਅੱਤਵਾਦ ਦਾ ਪ੍ਰਚਾਰ ਕਰਨ ਵਾਲੇ 8 ਹਜ਼ਾਰ ਤੋਂ ਵੱਧ ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਉੱਜਵਲਾ ਯੋਜਨਾ ਦੀ ਲਾਭਪਾਤਰੀ ਦੇ ਘਰ ਪਹੁੰਚ ਕੇ ਪੀਤੀ ਚਾਹ
NEXT STORY