ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 761 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਸੰਕਰਮਣ ਨਾਲ 12 ਲੋਕਾਂ ਦੀ ਮੌਤ ਹੋਈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਹ ਜਾਣਕਾਰੀ ਮਿਲੀ ਹੈ। ਸਵੇਰੇ 8 ਵਜੇ ਤੱਕ ਜਾਰੀ ਕੀਤੇ ਅੰਕੜਿਆਂ ਅਨੁਸਾਰ, ਦੇਸ਼ 'ਚ ਸਰਗਰਮ ਕੋਰੋਨਾ ਪੀੜਤਾਂ ਦੀ ਗਿਣਤੀ ਵੀਰਵਾਰ ਨੂੰ 4334 ਤੋਂ ਘੱਟ ਕੇ 4423 ਹੋ ਗਈ। ਕੇਰਲ 'ਚ ਕੋਰੋਨਾ ਦੇ ਸਭ ਤੋਂ ਵੱਧ ਸਰਗਰਮ ਮਾਮਲੇ 1249 ਹਨ। ਉਸ ਤੋਂ ਬਾਅਦ ਕਰਨਾਟਕ 'ਚ 1240, ਮਹਾਰਾਸ਼ਟਰ 'ਚ 914, ਤਾਮਿਲਨਾਡੂ 'ਚ 190, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ 'ਚ 128-128 ਮਾਮਲੇ ਹਨ।
ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਅੰਕੜਿਆਂ ਅਨੁਸਾਰ ਸੰਕਰਮਣ ਨਾਲ ਸਭ ਤੋਂ ਵੱਧ 12 ਮੌਤਾਂ ਕੇਰਲ 'ਚ ਦਰਜ ਕੀਤੀਆਂ ਗਈਆਂ। ਉਸ ਤੋਂ ਬਾਅਦ ਕਰਨਾਟਕ 'ਚ ਚਾਰ, ਮਹਾਰਾਸ਼ਟਰ 'ਚ 2 ਅਤੇ ਉੱਤਰ ਪ੍ਰਦੇਸ਼ 'ਚ ਇਕ ਮੌਤ ਦਰਜ ਕੀਤੀ ਗਈ। 5 ਦਸੰਬਰ ਤੱਕ ਪੀੜਤਾਂ ਦੀ ਗਿਣਤੀ ਦੋਹਰੇ ਅੰਕਾਂ ਸੀ ਪਰ ਠੰਡ ਅਤੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਆਉਣ ਤੋਂ ਬਾਅਦ ਇਨ੍ਹਾਂ ਮਾਮਲਿਆਂ 'ਚ ਮੁੜ ਵਾਧਾ ਹੋਣਾ ਸ਼ੁਰੂ ਹੋ ਗਿਆ। 2020 ਦੀ ਸ਼ੁਰੂਆਤ 'ਚ ਆਈ ਮਹਾਮਾਰੀ ਜਦੋਂ ਆਪਣੇ ਸਿਖਰ 'ਤੇ ਸੀ ਤਾਂ ਰੋਜ਼ਾਨਾ ਲੱਖਾਂ ਮਾਮਲੇ ਸਾਹਮਣੇ ਆ ਰਹੇ ਸਨ। ਪਿਛਲੇ 4 ਸਾਲਾਂ 'ਚ ਦੇਸ਼ ਭਰ 'ਚ 4.5 ਕਰੋੜ ਤੋਂ ਵੱਦ ਲੋਕ ਪੀੜਤ ਹੋਏ ਹਨ ਅਤੇ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਇਸ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ। ਇਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਵੈੱਬਸਾਈਟ ਅਨੁਸਾਰ, ਦੇਸ਼ 'ਚ ਹੁਣ ਤੱਕ ਕੋਰੋਨਾ ਟੀਕਿਆਂ ਦੀਆਂ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵਾਤੀ ਮਾਲੀਵਾਲ ਨੂੰ ਰਾਜ ਸਭਾ ਦੀ ਟਿਕਟ, AAP ਨੇ ਦਿੱਲੀ ਤੋਂ ਉਤਾਰੇ 3 ਉਮੀਦਵਾਰ
NEXT STORY