ਨਵੀਂ ਦਿੱਲੀ : ਅੱਜ ਦੇਸ਼ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਮੁੱਖ ਪ੍ਰੋਗਰਾਮ ਦਿੱਲੀ ਦੇ ਕਰਤਵਯ ਪਥ 'ਤੇ ਆਯੋਜਿਤ ਕੀਤਾ ਜਾਵੇਗਾ, ਜੋ 10 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਦਿੱਲੀ ਵਿਖੇ ਹੋ ਰਹੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਹੋਣਗੇ। ਗਣਤੰਤਰ ਦਿਵਸ ਖ਼ਾਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਗਣਤੰਤਰ ਦਿਵਸ ਦੇ ਮੌਕੇ ਪੀਐੱਮ ਮੋਦੀ ਨੇ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦੇ ਹੋਏ ਕਿਹਾ, "ਅੱਜ ਅਸੀਂ ਆਪਣੇ ਸ਼ਾਨਦਾਰ ਗਣਰਾਜ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਮੌਕੇ ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕਰਕੇ, ਇਹ ਯਕੀਨੀ ਬਣਾਇਆ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਮਾਣ ਅਤੇ ਏਕਤਾ 'ਤੇ ਅਧਾਰਤ ਹੋਵੇ।"
ਇਹ ਵੀ ਪੜ੍ਹੋ - ਹਾਏ ਓ ਰੱਬਾ! ਜਾਇਦਾਦ ਖ਼ਾਤਰ ਹੈਵਾਨ ਬਣੀ ਭਰਜਾਈ, ਸਕੇ ਦਿਓਰ ਨੂੰ ਖੰਭੇ ਨਾਲ ਬੰਨ੍ਹ ਜਿਊਂਦਾ ਸਾੜਿਆ
ਇਸ ਦੇ ਨਾਲ ਹੀ ਉਹਨਾਂ ਨੇ ਅੱਗੇ ਕਿਹਾ ਕਿ ਉਮੀਦ ਹੈ ਕਿ ਇਹ ਰਾਸ਼ਟਰੀ ਤਿਉਹਾਰ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖੇਗਾ ਅਤੇ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ।
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=
ਦਿੱਲੀ ਦੀ ਚੋਣ ਜੰਗ 'ਚ ਉਤਰੇਗੀ ਪ੍ਰਿਅੰਕਾ ਗਾਂਧੀ, ਇਸ ਦਿਨ ਤੋਂ ਕਰੇਗੀ ਚੋਣ ਪ੍ਰਚਾਰ
NEXT STORY