ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਇੰਦੌਰ ’ਚ ਆਪਣੇ ਘਰ ਤੋਂ ਸਕੂਲ ਜਾਣ ਲਈ ਨਿਕਲੀ 13 ਸਾਲਾ ਵਿਦਿਆਰਥਣ ਨੇ ਮੰਗਲਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਲੜਕੀ 7ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ ਆਪਣੇ ਸਕੂਲ ਜਾਣ ਲਈ ਵਰਦੀ ਪਾ ਕੇ ਘਰੋਂ ਨਿਕਲੀ ਸੀ।
ਵਧੀਕ ਡਿਪਟੀ ਕਮਿਸ਼ਨਰ ਆਫ ਪੁਲਸ ਨੇ ਦੱਸਿਆ ਕਿ ਵਿਦਿਆਰਥਣ ਦੇ ਪਿਤਾ ਉਸ ਨੂੰ ਸਕੂਲ ਬੱਸ ਵਿਚ ਬਿਠਾਉਣ ਆਏ ਸਨ ਪਰ ਬੱਸ ਆਉਣ ਤੋਂ ਪਹਿਲਾਂ ਹੀ ਉਹ ਘਰ ਵਾਪਸ ਚਲੇ ਗਏ ਸਨ। ਜਿਵੇਂ ਹੀ ਉਸ ਦੇ ਪਿਤਾ ਵਾਪਸ ਗਏ, ਉਹ ਇਕ ਰਿਹਾਇਸ਼ੀ ਇਮਾਰਤ ਦੀ ਲਿਫਟ ਵਿਚ ਚੜ੍ਹ ਗਈ ਅਤੇ 14ਵੀਂ ਮੰਜ਼ਿਲ ’ਤੇ ਪਹੁੰਚ ਕੇ ਛਾਲ ਮਾਰ ਦਿੱਤੀ। ਹਾਲਾਂਕਿ ਕੁੜੀ ਦੇ ਇਸ ਕਦਮ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਛੱਤੀਸਗੜ੍ਹ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ
NEXT STORY