ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 8,822 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,32,45,517 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 53,637 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਭਾਰਤ 'ਚ ਸੰਕਰਮਣ ਨਾਲ 15 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,792 ਹੋ ਗਈ ਹੈ।
ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 53,637 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.12 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 3,089 ਦਾ ਵਾਧਾ ਹੋਇਆ ਹੈ। ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 4,26,67,088 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 195.5 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਡਰਿੱਪ ’ਚ ਬੇਹੋਸ਼ੀ ਦੀ ਦਵਾਈ ਦੇ ਕੇ ਲੜਕੀ ਨਾਲ ਜਬਰ-ਜ਼ਨਾਹ
NEXT STORY