ਅਹਿਮਦਾਬਾਦ (ਭਾਸ਼ਾ) - ਗੁਜਰਾਤ ਵਿਚ ਬੁੱਧਵਾਰ ਨੂੰ ਮੋਹਲੇਧਾਰ ਮੀਂਹ ਪਿਆ, ਜਿਸ ਕਾਰਨ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧ ਗਿਆ ਅਤੇ ਡੈਮਾਂ ਵਿਚੋਂ ਪਾਣੀ ਨਿਕਲਣਾ ਸ਼ੁਰੂ ਹੋ ਗਿਆ। ਇਸ ਕਾਰਨ ਸੂਬੇ ਦੇ ਕਈ ਹਿੱਸੇ ਪਾਣੀ ਵਿਚ ਡੁੱਬ ਗਏ ਅਤੇ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 800 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ- 'ਮੁਰਗੇ ਵਾਂਗ ਕਰ ਦਿਆਂਗੇ ਬੋਟੀ-ਬੋਟੀ'..., ਇਸ ਨਾਮੀ ਕਥਾਵਾਚਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਉਨ੍ਹਾਂ ਦੱਸਿਆ ਕਿ ਗੁਜਰਾਤ ਦੇ ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਜ਼ਿਲਿਆਂ ’ਚ ਸਵੇਰ ਤੋਂ ਹੀ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ, ਜਿਸ ਕਾਰਨ ਅਧਿਕਾਰੀਆਂ ਨੂੰ ਕਈ ਥਾਵਾਂ ’ਤੇ ਸਕੂਲਾਂ ਅਤੇ ਕਾਲਜਾਂ ’ਚ ਛੁੱਟੀ ਦਾ ਐਲਾਨ ਕਰਨਾ ਪਿਆ। ਇਸ ਤੋਂ ਇਲਾਵਾ ਕੁਝ ਇਲਾਕਿਆਂ ’ਚ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ।
ਸੂਬੇ ਦੇ ਰਾਹਤ ਕਮਿਸ਼ਨਰ ਆਲੋਕ ਕੁਮਾਰ ਪਾਂਡੇ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਸੀਂ ਪ੍ਰਭਾਵਿਤ ਜ਼ਿਲਿਆਂ ਵਿਚ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ.) ਦੀਆਂ 20 ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ.) ਦੀਆਂ 11 ਟੀਮਾਂ ਤਾਇਨਾਤ ਕੀਤੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਦੀ ਨੂੰ ਹੱਥਕੜੀ ਨਾਲ ਲੈ ਕੇ ਤਾਜ ਮਹਿਲ ਪਹੁੰਚਿਆ ਪੁਲਸ ਮੁਲਾਜ਼ਮ, ਵੀਡੀਓ ਵਾਇਰਲ
NEXT STORY