ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉਨ੍ਹਾਂ 8 ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਕਤਰ ਦੀ ਇਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਜੈਸ਼ੰਕਰ ਨੇ ਪਰਿਵਾਰ ਦੇ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਕਤਰ ਵਿਚ ਮੌਤ ਦੀ ਸਜ਼ਾ ਪ੍ਰਾਪਤ ਭਾਰਤੀਆਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਦਰਅਸਲ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮੀਆਂ ਨੂੰ ਕਤਰ ਦੀ 'ਕੋਰਟ ਆਫ਼ ਫਰਸਟ ਇਨਸਟੈਂਸ' ਨੇ 26 ਅਕਤੂਬਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਫ਼ੈਸਲੇ ਨੂੰ ਬੇਹੱਦ ਹੈਰਾਨੀ ਵਾਲਾ ਦੱਸਿਆ ਸੀ ਅਤੇ ਮਾਮਲੇ ਵਿਚ ਸਾਰੇ ਕਾਨੂੰਨੀ ਬਦਲ ਅਜ਼ਮਾਉਣ ਦਾ ਸੰਕਲਪ ਲਿਆ ਸੀ।
ਇਹ ਵੀ ਪੜ੍ਹੋ- ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਕਲਯੁੱਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ
ਦੱਸ ਦੇਈਏ ਕਿ ਨਿੱਜੀ ਕੰਪਨੀ ਅਲ ਦਹਰਾ ਨਾਲ ਕੰਮ ਕਰਨ ਵਾਲੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਜਾਸੂਸੀ ਦੇ ਇਕ ਮਾਮਲੇ ਵਿਚ ਪਿਛਲੇ ਸਾਲ ਅਗਸਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨਾ ਤਾਂ ਕਤਰ ਦੇ ਅਧਿਕਾਰੀਆਂ ਨੇ ਅਤੇ ਨਾ ਹੀ ਨਵੀਂ ਦਿੱਲੀ ਨੇ ਭਾਰਤੀ ਨਾਗਰਿਕਾਂ ਖਿਲਾਫ਼ ਦੋਸ਼ਾਂ ਨੂੰ ਜਨਤਕ ਕੀਤਾ ਹੈ। ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਭਾਰਤੀ ਜਲ ਸੈਨਾ ਦੇ ਅੱਠ ਕਰਮੀਆਂ 'ਤੇ ਕਤਰ ਦੇ ਕਾਨੂੰਨ ਤਹਿਤ ਮੁਕੱਦਮਾ ਚਲਾਇਆ ਗਿਆ ਸੀ।
ਇਹ ਵੀ ਪੜ੍ਹੋ- ਹੱਥ 'ਚ ਦਾਤਰੀ ਤੇ ਸਿਰ 'ਤੇ ਸਾਫਾ ਬੰਨ੍ਹ ਖੇਤਾਂ 'ਚ ਝੋਨੇ ਦੀ ਕਟਾਈ ਕਰਦੇ ਆਏ ਨਜ਼ਰ ਰਾਹੁਲ ਗਾਂਧੀ
ਜੈਸ਼ਕਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਕਤਰ 'ਚ ਹਿਰਾਸਤ 'ਚ ਲਏ ਗਏ 8 ਭਾਰਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਸਵੇਰੇ ਮੁਲਾਕਾਤ ਕੀਤੀ। ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਮਾਮਲੇ ਨੂੰ ਸਰਵਉੱਚ ਤਰਜੀਹ ਦਿੰਦੀ ਹੈ। ਅਸੀਂ ਪਰਿਵਾਰਕ ਮੈਂਬਰਾਂ ਦੀ ਚਿੰਤਾ ਅਤੇ ਦਰਦ ਨੂੰ ਪੂਰੀ ਤਰ੍ਹਾਂ ਸਾਂਝਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਰਿਹਾਈ ਯਕੀਨੀ ਕਰਨ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖੇਗੀ। ਇਸ ਲਈ ਪਰਿਵਾਰਾਂ ਨਾਲ ਨੇੜੇ ਤੋਂ ਤਾਲਮੇਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅਮਿਤ ਸ਼ਾਹ ਬੋਲੇ- ਆਉਣ ਵਾਲੇ ਦਿਨਾਂ 'ਚ 3 ਵਾਰ ਦੀਵਾਲੀ ਮਨਾਏਗਾ ਮੱਧ ਪ੍ਰਦੇਸ਼
ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ
NEXT STORY