ਬਾਗਪਤ- ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ 8 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਘਟਨਾ ਸਕੂਲ 'ਚ ਖੇਡ ਦੌਰਾਨ ਵਾਪਰੀ, ਜਦੋਂ ਬੱਚੀ ਅਚਾਨਕ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ।
ਇਹ ਘਟਨਾ ਸਕੂਲ ਕੰਪਲੈਕਸ 'ਚ ਲੱਗੇ ਸੀ. ਸੀ. ਟੀ. ਵੀ ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਬੱਚੀ ਨੂੰ ਖੇਡਦੇ ਅਤੇ ਫਿਰ ਅਚਾਨਕ ਡਿੱਗਦੇ ਦੇਖਿਆ ਜਾ ਸਕਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਪੁਲਸ ਨੇ ਲੜਕੀ ਦਾ ਪੋਸਟਮਾਰਟਮ ਕਰਵਾਇਆ ਹੈ। ਡਾਕਟਰਾਂ ਦਾ ਇਕ ਪੈਨਲ ਵੀ ਇਸ ਦੀ ਜਾਂਚ ਕਰ ਰਿਹਾ ਹੈ।
B Tech ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਹਾਲਤ ਵੇਖ ਮਾਪਿਆਂ ਦੇ ਉੱਡੇ ਹੋਸ਼
NEXT STORY