ਮੋਤੀਹਾਰੀ/ਪਟਨਾ (ਭਾਸ਼ਾ)- ਬਿਹਾਰ ਦੇ ਪੂਰਬੀ ਚੰਪਾਰਣ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਪੁਲਸ ਨੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ’ਚ ਜ਼ਹਿਰੀਲੀ ਸ਼ਰਾਬ ਬਰਾਮਦ ਕੀਤੀ ਹੈ ਅਤੇ ਇਸ ਸਬੰਧ ’ਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਫਰਜ਼ਾਂ ਪ੍ਰਤੀ ਲਾਪਰਵਾਹੀ ਵਰਤਣ ਦੇ ਦੋਸ਼ ’ਚ 2 ਪੁਲਸ ਅਧਿਕਾਰੀਆਂ ਅਤੇ 9 ਚੌਂਕੀਦਾਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਬਿਹਾਰ : ਮੋਤੀਹਾਰੀ 'ਚ ਜ਼ਹਿਰੀਲੀ ਸ਼ਰਾਬ ਨਾਲ 6 ਲੋਕਾਂ ਦੀ ਮੌਤ, CM ਨਿਤੀਸ਼ ਨੇ ਜਤਾਇਆ ਦੁਖ
ਪੁਲਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ’ਚ ਸ਼ੱਕੀ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਵਧ ਕੇ 14 ਹੋ ਗਈ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਪੰਜ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੂਰਬੀ ਚੰਪਾਰਣ ਦੇ ਐੱਸ. ਪੀ. ਦਫ਼ਤਰ ਵਲੋਂ ਐਤਵਾਰ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ,‘‘ਸ਼ੱਕੀ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ’ਚ ਮੋਤੀਹਾਰੀ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਦੌਰਾਨ ਹੁਣ ਤੱਕ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।’’
ਬਿਆਨ ਅਨੁਸਾਰ ਪਿਛਲੇ 24 ਘੰਟਿਆਂ ’ਚ ਪੁਲਸ ਨੇ ਜ਼ਿਲੇ ਦੇ ਲਗਭਗ 400 ਸਥਾਨਾਂ ’ਤੇ ਛਾਪੇਮਾਰੀ ਕਰਦੇ ਹੋਏ ਸ਼ਰਾਬ ਦੇ ਮਾਮਲੇ ’ਚ ਸ਼ਾਮਲ 60 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 369.50 ਲਿਟਰ ਸ਼ਰਾਬ ਅਤੇ 50 ਲਿਟਰ ਕੱਚਾ ਸਪ੍ਰਿਟ ਬਰਾਮਦ ਕੀਤਾ ਹੈ, ਜਦਕਿ 1150 ਲਿਟਰ ਕੱਚੀ ਸ਼ਰਾਬ ਨਸ਼ਟ ਕੀਤੀ ਗਈ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਦੇ ਮੱਦੇਨਜ਼ਰ 2 ਪੁਲਸ ਅਧਿਕਾਰੀਆਂ ਅਤੇ 9 ਚੌਂਕੀਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
LPG ਸਿਲੰਡਰ ਫਟਣ ਕਾਰਨ ਇਮਾਰਤ ਹੋਈ ਢਹਿ-ਢੇਰੀ, 8 ਲੋਕ ਜ਼ਖ਼ਮੀ
NEXT STORY