ਠਾਣੇ- ਮਹਾਰਾਸ਼ਟਰ ਦੇ ਠਾਣੇ ਨਗਰ ਨਿਗਮ (TMC) ਨੇ ਸ਼ਹਿਰ ਦੇ 81 ਸਕੂਲਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਸੰਚਾਲਿਤ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਤੁਰੰਤ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। TMC ਦੇ ਸਿੱਖਿਆ ਵਿਭਾਗ ਵਲੋਂ ਸੋਮਵਾਰ ਨੂੰ ਪ੍ਰਕਾਸ਼ਿਤ ਸੂਚੀ ਮੁਤਾਬਕ ਇਨ੍ਹਾਂ ਵਿਚ 79 ਅੰਗਰੇਜ਼ੀ ਮਾਧਿਅਮ ਸਕੂਲ ਅਤੇ ਦੋ ਹਿੰਦੀ ਮਾਧਿਅਮ ਸਕੂਲ ਸ਼ਾਮਲ ਹਨ। ਇਨ੍ਹਾਂ ਵਿਚੋਂ ਕੁਝ ਦਾ ਪ੍ਰਬੰਧਨ ਮਸ਼ਹੂਰ ਕਾਰੋਬਾਰੀ ਘਰਾਣਿਆਂ ਵਲੋਂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਮਹਾਕੁੰਭ ਜਾਣ ਵਾਲੀ ਟਰੇਨ 'ਚ ਯਾਤਰੀਆਂ ਨੇ ਕੀਤਾ ਹੰਗਾਮਾ, ਪੱਥਰਾਂ ਨਾਲ ਤੋੜੇ ਸ਼ੀਸ਼ੇ
ਸੂਚੀ ਮੁਤਾਬਕ ਇਨ੍ਹਾਂ 'ਚੋਂ ਜ਼ਿਆਦਾਤਰ ਅਣਅਧਿਕਾਰਤ ਸਕੂਲ ਠਾਣੇ ਦੇ ਮੁੰਬਰਾ ਅਤੇ ਦੀਵਾ ਖੇਤਰਾਂ 'ਚ ਸਥਿਤ ਹਨ। ਨਗਰ ਨਿਗਮ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿਚ ਦਾਖਲ ਨਾ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਸਕੂਲ ਮੈਨੇਜਮੈਂਟ ਵਿਰੁੱਧ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ- ਮਹਾਕੁੰਭ ਦੀ ਹਾਈਟੈੱਕ ਰਸੋਈ, ਰੋਜ਼ਾਨਾ ਇਕ ਲੱਖ ਸ਼ਰਧਾਲੂ ਖਾਂਦੇ ਹਨ ਖਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਭਾਜਪਾ ਵਿਧਾਇਕ ਦੀ ਧੀ ਨੇ ਕੀਤੀ ਖ਼ੁਦਕੁਸ਼ੀ
NEXT STORY