ਮੁੰਬਈ— ਮਹਾਰਾਸ਼ਟਰ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 9,509 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਸੂਬੇ 'ਚ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਵੱਧ ਕੇ 4,41,228 ਹੋ ਗਈ।
ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਦੱਸਿਆ ਕਿ 260 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਹੀ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦਾ ਅੰਕੜਾ ਵੀ ਵੱਧ ਕੇ 15,576 ਹੋ ਗਿਆ ਹੈ।
ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਕੁੱਲ 9,926 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਸੂਬੇ 'ਚ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2,76,809 'ਤੇ ਪਹੁੰਚ ਗਈ। ਮਹਾਰਾਸ਼ਟਰ 'ਚ ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,48,537 ਹੈ। ਸੂਬੇ ਦੀ ਰਾਜਧਾਨੀ ਮੁੰਬਈ 'ਚ 1,105 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਸ਼ਹਿਰ 'ਚ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਵੱਧ ਕੇ 1,16,436 ਹੋ ਗਈ। ਵਿਭਾਗ ਅਨੁਸਾਰ ਮੁੰਬਈ 'ਚ ਮੌਤਾਂ ਦੀ ਗਿਣਤੀ 6,447 ਹੋ ਗਈ, ਜਦੋਂ ਕਿ ਮੁੰਬਈ ਮਹਾਨਗਰ ਖੇਤਰ (ਐੱਮ. ਐੱਮ. ਆਰ.) 'ਚ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 9,887 ਹੋ ਗਈ ਹੈ। ਵਿਭਾਗ ਨੇ ਦੱਸਿਆ ਕਿ ਸੂਬੇ 'ਚ ਕੋਵਿਡ-19 ਦੇ ਹੁਣ ਤੱਕ ਦੇ 22,55,701 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਦੋ ਦਿਨ ਪਹਿਲਾਂ ਨਵਜੰਮੀ ਬੱਚੀ ਦੀ ਕੋਰੋਨਾ ਵਾਇਰਸ ਨਾਲ ਮੌਤ
NEXT STORY