ਮੁੰਬਈ : ਇੱਥੇ ਗੋਆ-ਮੁੰਬਈ ਹਾਈਵੇਅ 'ਤੇ ਵੀਰਵਾਰ ਸਵੇਰੇ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਟਰੱਕ ਅਤੇ ਕਾਰ ਦੀ ਟੱਕਰ ਦਰਮਿਆਨ 9 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇਕ ਬੱਚਾ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਜਪਾ 'ਚ ਸ਼ਾਮਲ ਹੋਣ ਮਗਰੋਂ 'ਮਨਪ੍ਰੀਤ ਬਾਦਲ' ਦਾ ਪਹਿਲਾ ਬਿਆਨ, ਸ਼ਾਇਰਾਨਾ ਅੰਦਾਜ਼ 'ਚ ਮੋਦੀ ਦੀ ਕੀਤੀ ਤਾਰੀਫ਼

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 5 ਵਜੇ ਵਾਪਰਿਆ। ਇਹ ਹਾਦਸਾ ਰਾਏਗੜ੍ਹ ਦੇ ਰਿਪੋਲੀ ਪਿੰਡ 'ਚ ਵਾਪਰਿਆ ਹੈ। ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਇਕ ਰਿਸ਼ਤੇਦਾਰ ਦੀ ਮੌਤ ਤੋਂ ਬਾਅਦ ਮੁੰਬਈ ਤੋਂ ਪਿੰਡ ਜਾ ਰਹੇ ਸਨ।

ਇਹ ਵੀ ਪੜ੍ਹੋ : BJP 'ਚ ਸ਼ਾਮਲ ਹੋਣ ਵਾਲੇ ਕਾਂਗਰਸ ਦੇ 6ਵੇਂ ਮੰਤਰੀ 'ਮਨਪ੍ਰੀਤ ਬਾਦਲ', ਸਾਹਮਣੇ ਹਨ ਵੱਡੀਆਂ ਚੁਣੌਤੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
WFI ਪ੍ਰਧਾਨ ਤੇ BJP MP ਖ਼ਿਲਾਫ਼ ਪਹਿਲਵਾਨਾਂ ਦੇ ਧਰਨੇ 'ਤੇ ਕਾਂਗਰਸ ਦਾ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ
NEXT STORY