ਨਵੀਂ ਦਿੱਲੀ— ਦਿੱਲੀ 'ਚ ਕਿਰਾੜੀ ਦੇ ਇਕ ਕੱਪੜਾ ਗੋਦਾਮ 'ਚ ਅੱਗ ਲੱਗ ਗਈ ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਤੇ ਹੋਰ 10 ਲੋਕ ਜ਼ਖਮੀ ਹੋ ਗਏ। ਹਾਲਾਂਕਿ ਚਸ਼ਮਦੀਦਾਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵਧੇਰੇ ਹੈ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਇਮਾਰਤ ਦੇ ਹੇਠਲੇ ਹਿੱਸੇ 'ਚ ਬਣੇ ਗੋਦਾਮ 'ਚ ਐਤਵਾਰ ਰਾਤ 12 ਕੁ ਵਜੇ ਭਿਆਨਕ ਅੱਗ ਲੱਗੀ।
ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲੇ ਲੋਕਾਂ 'ਚ ਘਰ ਦੇ ਮਾਲਕ ਅਤੇ ਕਿਰਾਏਦਾਰਾਂ ਦੇ ਪਰਿਵਾਰ ਸ਼ਾਮਲ ਹਨ। ਜਿਸ ਸਮੇਂ ਅੱਗ ਲੱਗੀ ਸਾਰੇ ਲੋਕ ਉੱਪਰਲੀ ਮੰਜ਼ਲ 'ਚ ਸੌਂ ਰਹੇ ਸਨ। ਇਨ੍ਹਾਂ 'ਚ ਬੱਚੇ, ਬਜ਼ੁਰਗ ਤੇ ਔਰਤਾਂ ਵੀ ਸਨ ਤੇ ਇਨ੍ਹਾਂ ਨੂੰ ਭੱਜਣ ਦਾ ਮੌਕਾ ਹੀ ਨਾ ਮਿਲਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਅਨਾਜ ਮੰਡੀ 'ਚ ਭਿਆਨਕ ਅੱਗ ਲੱਗੀ ਸੀ। ਇਸ ਘਟਨਾ 'ਚ 43 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ ਸਨ।
ਝਾਰਖੰਡ ਵਿਧਾਨਸਭਾ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ
NEXT STORY