ਬੈਂਗਲੁਰੂ - ਕਰਨਾਟਕ 'ਚ ਇਲਾਜ ਤੋਂ ਬਾਅਦ ਕੋਵਿਡ-19 ਤੋਂ ਠੀਕ ਹੋਣ 'ਤੇ 99 ਸਾਲਾ ਮਹਿਲਾ ਨੂੰ ਇੱਕ ਸਰਕਾਰੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਜ਼ੁਰਗ ਮਹਿਲਾ 'ਚ ਕੋਰੋਨਾ ਵਾਇਰਸ ਦੇ ਮਾਮੂਲੀ ਲੱਛਣ ਨਜ਼ਰ ਆਉਣ ਤੋਂ ਬਾਅਦ 17 ਜੂਨ ਨੂੰ ਉਨ੍ਹਾਂ ਨੂੰ ਵਿਕਟੋਰੀਆ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਇਸ ਬਿਮਾਰੀ ਤੋਂ ਠੀਕ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਉਥੋਂ ਛੁੱਟੀ ਦੇ ਦਿੱਤੀ ਗਈ।
ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਪੀ.ਟੀ.ਆਈ.-ਭਾਸ਼ਾ ਨੂੰ ਕਿਹਾ, ਬਜ਼ੁਰਗ ਮਹਿਲਾ ਦੇ ਬੇਟੇ ਅਤੇ ਨੂੰਹ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਬਜ਼ੁਰਗ ਮਹਿਲਾ 'ਚ ਵਾਇਰਸ ਦੇ ਮਾਮੂਲੀ ਲੱਛਣ ਸਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਡਾਕਟਰ ਨੇ ਕਿਹਾ ਕਿ ਬਜ਼ੁਰਗ ਮਹਿਲਾ ਦੀ ਜਾਂਚ ਰਿਪੋਰਟ ਨੈਗੇਟਿਵ ਤੋਂ ਬਾਅਦ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਉਨ੍ਹਾਂ ਦੇ ਬੇਟੇ ਅਤੇ ਨੂੰਹ ਅਜੇ ਹਸਪਤਾਲ 'ਚ ਹੀ ਦਾਖਲ ਹਨ।
'1989 ਤੋਂ ਬਾਅਦ ਪਹਿਲੀ ਵਾਰ ਦੱਖਣੀ ਕਸ਼ਮੀਰ ਦੇ ਤ੍ਰਾਲ 'ਚ ਕੋਈ ਹਿਜ਼ਬੁਲ ਅੱਤਵਾਦੀ ਨਹੀਂ'
NEXT STORY