ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿਚ ਇਕ ਨਾਬਾਲਗ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਸ ਇਲਾਕਾ ਅਧਿਕਾਰੀ ਸਰਵਮ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਅੱਜ ਇਕ ਵਿਅਕਤੀ ਨੇ ਥਾਣਾ ਧਾਮਪੁਰ 'ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਉਸ ਦੀ 16 ਸਾਲਾ ਬੇਟੀ ਟਿਊਸ਼ਨ ਪੜ੍ਹਨ ਗਈ ਸੀ ਤਾਂ ਉਦੋਂ ਉਸ ਦੇ ਰਿਸ਼ਤੇ ਦੇ ਜੀਜੇ ਨੇ ਇਕ ਹੋਰ ਵਿਅਕਤੀ ਦੀ ਮਦਦ ਨਾਲ ਉਸ ਨੂੰ ਕਾਰ ਵਿਚ ਜਬਰਨ ਬਿਠਾ ਲਿਆ।
ਉਕਤ ਵਿਅਕਤੀ ਨੇ ਦੋਸ਼ ਲਾਇਆ ਕਿ ਦੋਵਾਂ ਨੇ ਉਸ ਨੂੰ ਕੋਲਡ ਡਰਿੰਕ 'ਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਇਆ ਅਤੇ ਫਿਰ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ। ਸਰਵਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਫਆਈਆਰ ਦਰਜ ਕਰ ਲਈ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਦੋਖੇ List
NEXT STORY