ਸੁਲਤਾਨਪੁਰ — ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ 'ਚ ਮੰਗਲਵਾਰ ਨੂੰ 15 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 70 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਮਾਮਲਾ ਬਲਦੀਰਾਈ ਥਾਣਾ ਖੇਤਰ ਦੇ ਇਕ ਪਿੰਡ ਦਾ ਹੈ। ਪੀੜਤਾ ਦੀ ਮਾਂ ਵੱਲੋਂ ਲਾਏ ਦੋਸ਼ਾਂ ਅਨੁਸਾਰ ਦਸ਼ਰਥ (70) ਉਸ ਦੀ 15 ਸਾਲਾ ਧੀ ਨੂੰ ਵਰਗਲਾ ਕੇ ਪਿੰਡ ਦੇ ਨੇੜੇ ਸੁੰਨਸਾਨ ਇਲਾਕੇ ਵਿੱਚ ਸਥਿਤ ਝੌਂਪੜੀ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਮਦਦ ਦੀ ਗੁਹਾਰ ਲਗਾਈ ਤਾਂ ਆਸ-ਪਾਸ ਦੇ ਲੋਕ ਝੌਂਪੜੀ 'ਚ ਪਹੁੰਚ ਗਏ। ਪੁਲਸ ਸੂਤਰਾਂ ਅਨੁਸਾਰ ਪਿੰਡ ਵਾਸੀਆਂ ਨੇ ਬਜ਼ੁਰਗ ਨੂੰ ਮੌਕੇ ਤੋਂ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਸ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਦਸ਼ਰਥ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰਾਜਸਥਾਨ ਸਰਕਾਰ ਦਾ ਵੱਡਾ ਐਲਾਨ, ਰਿਆਸੀ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ 50 ਲੱਖ ਰੁਪਏ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਆਸੀ ਬੱਸ ਹਮਲਾ: ਅੱਤਵਾਦੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਵੇਗੀ ਪੁਲਸ
NEXT STORY