ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਇੱਥੇ ਦਵਾਰਕਾ ਦੇ ਰੁਝੇਵੇਂ ਵਾਲੇ ਇਲਾਕੇ ’ਚ ਮੁੱਖ ਮਾਰਗ ’ਤੇ ਸਥਿਤ ਇਕ ਭਾਜਪਾ ਆਗੂ ਦੇ ਦਫ਼ਤਰ ’ਚ 2 ਹਮਲਾਵਰਾਂ ਨੇ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 8 ਵਜੇ ਵਾਪਰੀ। ਹਮਲਾਵਰ ਬਾਈਕ ’ਤੇ ਸਵਾਰ ਹੋ ਕੇ ਆਏ ਸਨ। ਉਸ ਸਮੇਂ ਭਾਜਪਾ ਆਗੂ ਸੁਰਿੰਦਰ (60) ਆਪਣੇ ਦਫ਼ਤਰ ’ਚ ਬੈਠੇ ਸਨ।
ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਮੱਥੇ ਲੱਗਿਆ ਕਲੰਕ! ਪਤੀ ਨੇ ਪਤਨੀ ਸਾਹਮਣੇ ਰੋਲ਼ੀ ਨਾਬਾਲਗਾ ਦੀ ਪੱਤ
ਇਸ ਤੋਂ ਪਹਿਲਾਂ ਕਿ ਉਨ੍ਹਾਂ ਨੂੰ ਕੁਝ ਸਮਝ ਲੱਗਦੀ ਆਪਣੇ ਨਾਲ ਪਿਸਤੌਲ ਲੈ ਕੇ ਆਏ ਹਮਲਾਵਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਨੂੰ 12 ਗੋਲੀਆਂ ਲੱਗੀਆਂ ਹਨ। ਗੋਲੀਆਂ ਦੀ ਆਵਾਜ਼ ਕਾਰਨ ਉੱਥੇ ਹਫੜਾ-ਦਫੜੀ ਮੱਚ ਗਈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਦੋਵੇਂ ਹਮਲਾਵਰ ਮੋਟਰਸਾਈਕਲ ’ਤੇ ਮੌਕੇ ਤੋਂ ਫਰਾਰ ਹੋ ਗਏ। ਸੁਰਿੰਦਰ ਦੇ ਸਾਥੀ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਬੋਲੇ ਜੈਜ਼ੀ ਬੀ, ਕਿਹਾ - "ਸਿੱਧੂ ਨਾਲ ਕੰਮ ਕਰਨਾ ਸੀ ਪਰ..."
ਸੁਰਿੰਦਰ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਸਨ ਅਤੇ ਪਿਛਲੀਆਂ ਨਿਗਮ ਚੋਣਾਂ ’ਚ ਭਾਜਪਾ ਦੀ ਟਿਕਟ ’ਤੇ ਚੋਣ ਵੀ ਲੜ ਚੁੱਕੇ ਸਨ। ਤੁਰੰਤ ਪੁਲਸ ਨੇ ਹੱਤਿਆ ਦੀ ਧਾਰਾ ’ਚ ਮਾਮਲਾ ਦਰਜ ਕਰ ਲਿਆ ਹੈ। ਕਾਤਲਾਂ ਦੀ ਪਛਾਣ ਕਰਨ ਲਈ ਘਟਨਾ ਸਥਾਨ ਦੇ ਆਲੇ-ਦੁਆਲੇ ਸੀ. ਸੀ. ਟੀ. ਵੀ. ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਆਹ ਮਗਰੋਂ ਵਿਦੇਸ਼ ਵਸਣ ਦਾ ਸੁਫ਼ਨਾ ਬਣਿਆ ਜੀਅ ਦਾ ਜੰਜਾਲ! ਹਜ਼ਾਰਾਂ ਕੁੜੀਆਂ ਨੂੰ ਭਾਰਤ 'ਚ ਹੀ ਛੱਡ ਗਏ NRI ਪਤੀ
NEXT STORY