ਮੁਜ਼ੱਫਰਪੁਰ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਵੀਰਵਾਰ ਨੂੰ ਕਰੀਬ 30 ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਬਾਗਮਤੀ ਨਦੀ 'ਚ ਡੁੱਬ ਗਈ। ਹਾਦਸੇ 'ਚ ਹੁਣ ਤਕ 20 ਬੱਚਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਬਾਕੀ ਬੱਚਿਆਂ ਦੀ ਭਾਲ ਜਾਰੀ ਹੈ। ਹਾਦਸਾ ਜ਼ਿਲ੍ਹੇ ਦੇ ਬੇਨੀਬਾਦ ਪੁਲਸ ਚੌਂਕੀ ਅਧੀਨ ਪੈਂਦੇ ਮਧੁਰਪੱਟੀ ਘਾਟ ਨੇੜੇ ਹੋਇਆ।
ਇਹ ਵੀ ਪੜ੍ਹੋ- iPhone 15 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਆਈਫੋਨ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ- WhatsApp ਨੇ ਜਾਰੀ ਕੀਤਾ ਬੇਹੱਦ ਕਮਾਲ ਦਾ ਫੀਚਰ, ਸਿੱਧਾ ਸੈਲੀਬ੍ਰਿਟੀ ਨਾਲ ਕਰ ਸਕੋਗੇ ਗੱਲ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਨ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਅਤੇ ਉਹ ਮਾਮਲੇ ਨੂੰ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਇਸ ਘਟਨਾ ਦੇ ਪੀੜਤ ਹਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਨਿਤੀਸ਼ ਕੁਮਾਰ ਕੁਝ ਪ੍ਰਾਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਇਸ ਸਮੇਂ ਮੁਜ਼ੱਫਰਪੁਰ 'ਚ ਹਨ। ਹਾਦਸੇ ਵਾਲੀ ਥਾਂ 'ਤੇ ਪਹੁੰਚੀ ਸਥਾਨਕ ਪੁਲਸ ਅਤੇ ਐੱਸ.ਡੀ.ਐੱਫ.ਆਰ. ਦੀਆਂ ਟੀਮਾਂ ਮੌਕੇ 'ਤੇ ਬਚਾਅ ਕੰਮ 'ਚ ਜੁਟੀਆਂ ਹਨ।
ਇਹ ਵੀ ਪੜ੍ਹੋ- ਚੀਨ ਨੇ iPhone 15 'ਤੇ ਵੀ ਲਗਾਇਆ ਬੈਨ, ਸਰਕਾਰੀ ਕਰਮਚਾਰੀ ਨਹੀਂ ਕਰ ਸਕਣਗੇ ਇਸਤੇਮਾਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਵਿਦਿਆਰਥਣ ਦੀ ਮੌਤ 'ਤੇ ਅਮਰੀਕਾ 'ਚ ਗੁੱਸਾ, ਸਾਹਮਣੇ ਆਇਆ ਬਾਈਡੇਨ ਪ੍ਰਸ਼ਾਸਨ ਦਾ ਪਹਿਲਾ ਬਿਆਨ
NEXT STORY