ਜੰਮੂ, (ਭਾਸ਼ਾ)- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉਥੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸਰਚ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਅਰਨਸ ਸਬ-ਡਿਵੀਜ਼ਨ ਦੇ ਦਲਾਸ ਬਰਨੇਲੀ ਖੇਤਰ ਵਿੱਚ ਅੱਤਵਾਦੀਆਂ ਦੇ ਇਸ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ। ਇਹ ਸਰਚ ਆਪਰੇਸ਼ਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਭਰੋਸੇਯੋਗ ਸੂਚਨਾ ਮਿਲਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਟਿਕਾਣੇ ਤੋਂ ਦੋ ਡੈਟੋਨੇਟਰ, ਏ.ਕੇ. ਅਸਾਲਟ ਰਾਈਫਲ ਦੇ 12 ਕਾਰਤੂਸ, ਇਕ ਬੈਟਰੀ ਅਤੇ ਕੁਝ ਤਾਰਾਂ ਬਰਾਮਦ ਕੀਤੀਆਂ ਗਈਆਂ ਹਨ। ਰਿਆਸੀ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇਸ਼ ਵਿਰੋਧੀ ਅਨਸਰਾਂ ਦੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਨਾਕਾਮ ਕਰਨ ਲਈ ਵਚਨਬੱਧ ਹੈ।
Yes Bank ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ ਮਿਲੀ ਜ਼ਮਾਨਤ, 4 ਸਾਲ ਬਾਅਦ ਜੇਲ੍ਹ ਤੋਂ ਹੋਏ ਰਿਹਾਅ
NEXT STORY