ਨਵੀਂ ਦਿੱਲੀ (ਭਾਸ਼ਾ)- ਕਰੀਬ ਤਿੰਨ ਸਾਲ ਪਹਿਲਾਂ ਇੱਕ ਵਿਅਕਤੀ ਸਿਕੰਦਰ ਦੀ ਹੋਈ ਮੌਤ ਦੇ ਮਾਮਲੇ ਵਿੱਚ ਦਿੱਲੀ ਪੁਲਸ ਨੇ ਅਦਾਲਤ ਦੇ ਨਿਰਦੇਸ਼ਾਂ ’ਤੇ ਹੁਣ ਗੈਰ ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਹੈ। ਇਸ ਵਿਅਕਤੀ ਦੀ ਮੌਤ ਦਾ ਕਾਰਨ ਸਾਹ ਘੁੱਟਣਾ ਦੱਸਿਆ ਗਿਆ ਸੀ।
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ 27 ਫਰਵਰੀ, 2020 ਨੂੰ ਇੱਕ 45 ਸਾਲਾ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ। ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਉਕਤ ਵਿਅਕਤੀ ਦੇ ਸਰੀਰ ’ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ। ਪਰਿਵਾਰਕ ਮੈਂਬਰ ਮੌਤ ਦੇ ਕਾਰਨ ਤੋਂ ਸੰਤੁਸ਼ਟ ਨਹੀਂ ਸਨ । ਉਨ੍ਹਾਂ ਅਦਾਲਤ ਤੱਕ ਪਹੁੰਚ ਕੀਤੀ। 27 ਜੁਲਾਈ 2022 ਨੂੰ ਅਦਾਲਤ ਨੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਅਤੇ 17 ਅਕਤੂਬਰ ਨੂੰ ਧਾਰਾ-304 ਤਹਿਤ ਐੱਫ.ਆਈ.ਆਰ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਗ੍ਰਹਿ ਮੰਤਰਾਲਾ ਦੀ ਵੱਡੀ ਕਾਰਵਾਈ, ਰਾਜੀਵ ਗਾਂਧੀ ਫਾਊਂਡੇਸ਼ਨ ਦਾ ਲਾਇਸੈਂਸ ਕੀਤਾ ਰੱਦ
NEXT STORY