ਜੈਪੁਰ (ਭਾਸ਼ਾ) : ਰਾਜਸਥਾਨ ਦੇ ਜਾਲੋਰ ਜ਼ਿਲ੍ਹੇ 'ਚ ਭਾਰਤਮਾਲਾ ਐਕਸਪ੍ਰੈਸਵੇਅ 'ਤੇ ਮੰਗਲਵਾਰ ਨੂੰ ਇੱਕ ਸੜਕ ਹਾਦਸੇ 'ਚ ਇੱਕ ਜੋੜੇ ਤੇ ਉਨ੍ਹਾਂ ਦੀ ਚਾਰ ਸਾਲ ਦੀ ਧੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਸਾਂਚੋਰ ਪੁਲਸ ਸਟੇਸ਼ਨ ਦੇ ਇੰਚਾਰਜ ਦੇਵੇਂਦਰ ਸਿੰਘ ਨੇ ਕਿਹਾ ਕਿ ਹਾਦਸਾ ਸਾਂਚੋਰ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਗਲਤ ਦਿਸ਼ਾ ਤੋਂ ਆ ਰਹੀ ਇੱਕ ਸਪੋਰਟਸ ਯੂਟਿਲਿਟੀ ਵਾਹਨ (ਐੱਸਯੂਵੀ) ਦੂਜੀ ਕਾਰ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਜਸੋਲ ਦੇ ਰਹਿਣ ਵਾਲੇ ਅਰੁਣ ਭਾਈ (35), ਉਨ੍ਹਾਂ ਦੀ ਪਤਨੀ ਵੰਦਨਾ (33) ਅਤੇ ਉਨ੍ਹਾਂ ਦੀ ਧੀ ਧਿਆਰਾ (4) ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿੱਚ ਅਰੁਣ ਦੇ ਚਚੇਰੇ ਭਰਾ ਅਤੇ ਉਨ੍ਹਾਂ ਦੇ ਪੁੱਤਰ ਦੇ ਨਾਲ-ਨਾਲ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਨੁਕਸਾਨੇ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਾਂਚੋਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗ੍ਰਿਫ਼ਤਾਰੀ ਲਈ ਪਹੁੰਚੀ ਪੁਲਸ ਟੀਮ 'ਤੇ ਮੁਲਜ਼ਮ ਦੇ ਪਰਿਵਾਰ ਨੇ ਕੀਤਾ ਹਮਲਾ ਕੀਤਾ
NEXT STORY