ਮੁੰਬਈ (ਭਾਸ਼ਾ) : ਮਹਾਰਾਸ਼ਟਰ ਦੇ ਮੁੰਬਈ ਵਿਚ ਐਤਵਾਰ ਸ਼ਾਮ ਨੂੰ ਕਥਿਤ ਤੌਰ 'ਤੇ ਸ਼ਰਾਬੀ ਵਿਅਕਤੀ ਨੇ ਬੈਸਟ ਬੱਸ ਦੇ ਡਰਾਈਵਰ ਨਾਲ ਲੜਾਈ ਦੌਰਾਨ ਵਾਹਨ ਦਾ ਸਟੀਅਰਿੰਗ ਵ੍ਹੀਲ ਫੜ ਲਿਆ। ਇਸ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ 9 ਪੈਦਲ ਯਾਤਰੀ ਇਸ ਦੀ ਲਪੇਟ ਵਿਚ ਆ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਮੁਤਾਬਕ ਇਸ ਘਟਨਾ 'ਚ ਜ਼ਖਮੀ ਹੋਏ 9 ਪੈਦਲ ਯਾਤਰੀਆਂ 'ਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬੀ ਸਵਾਰ ਦੀਆਂ ਹਰਕਤਾਂ ਕਾਰਨ ਬੱਸ ਚਾਲਕ ਦਾ ਵਾਹਨ ’ਤੇ ਕੰਟਰੋਲ ਖੁੱਸ ਗਿਆ, ਜਿਸ ਕਾਰਨ ਸ਼ਹਿਰ ਦੇ ਲਾਲਬਾਗ ਇਲਾਕੇ ਵਿਚ ਪੈਦਲ ਯਾਤਰੀਆਂ, ਕਾਰਾਂ ਅਤੇ ਦੋਪਹੀਆ ਵਾਹਨਾਂ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ : ਦੱਖਣੀ ਭਾਰਤ 'ਚ ਹੜ੍ਹ ਨੇ ਮਚਾਈ ਤਬਾਹੀ, PM ਮੋਦੀ ਨੇ ਤੇਲੰਗਾਨਾ-ਆਂਧਰਾ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ
ਬ੍ਰਿਹਨਮੁੰਬਈ ਬਿਜਲੀ ਸਪਲਾਈ ਅਤੇ ਟਰਾਂਸਪੋਰਟ (BEST) ਅੰਡਰਟੇਕਿੰਗ ਬ੍ਰਿਹਨਮੁੰਬਈ ਮਿਊਂਸਪਲ ਕਾਰਪੋਰੇਸ਼ਨ (BMC) ਦੀ ਟ੍ਰਾਂਸਪੋਰਟੇਸ਼ਨ ਸ਼ਾਖਾ ਹੈ। ਕਾਲਾਚੌਕੀ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਮੁਤਾਬਕ, ਰੂਟ 66 (ਦੱਖਣੀ ਮੁੰਬਈ ਦੇ ਬੈਲਾਰਡ ਪੀਅਰ ਤੋਂ) 'ਤੇ ਇਕ ਇਲੈਕਟ੍ਰਿਕ ਬੱਸ ਸਿਓਨ ਦੇ ਰਾਣੀ ਲਕਸ਼ਮੀਬਾਈ ਚੌਕ ਵੱਲ ਜਾ ਰਹੀ ਸੀ ਜਦੋਂ ਇਹ ਘਟਨਾ ਵਾਪਰੀ। ਨਸ਼ੇ 'ਚ ਧੁੱਤ ਯਾਤਰੀ ਦੀ ਬੱਸ ਡਰਾਈਵਰ ਨਾਲ ਲੜਾਈ ਹੋ ਗਈ। ਜਦੋਂ ਬੱਸ ਲਾਲਬਾਗ ਸਥਿਤ ਗਣੇਸ਼ ਟਾਕੀਜ਼ ਨੇੜੇ ਪੁੱਜੀ ਤਾਂ ਉਸ ਨੇ ਅਚਾਨਕ ਸਟੇਅਰਿੰਗ ਨੂੰ ਫੜ ਲਿਆ, ਜਿਸ ਕਾਰਨ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਨੇ ਦੋ ਮੋਟਰਸਾਈਕਲਾਂ, ਇਕ ਕਾਰ ਅਤੇ ਕਈ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸ਼ਰਾਬੀ ਯਾਤਰੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਸਿੱਖ ਸੰਗਤਾਂ ਦਾ ਐਲਾਨ; 1 ਨਵੰਬਰ ਤੱਕ ਚੋਣਾਂ ਦਾ ਐਲਾਨ ਨਾ ਹੋਇਆ ਤਾਂ 21 ਤੋਂ ਡੀਸੀ ਦਫ਼ਤਰ ਦਾ ਕਰਾਂਗੇ ਘਿਰਾਓ
NEXT STORY