ਨਵੀਂ ਦਿੱਲੀ (ਭਾਸ਼ਾ)- ਅਫਗਾਨਿਸਤਾਨ ਦੇ 11 ਸਿੱਖ ਕਾਬੁਲ ਵਿਚ ਗੁਰਦੁਆਰੇ 'ਤੇ ਹੋਏ ਹਮਲੇ ਵਿੱਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਵੀਰਵਾਰ ਨੂੰ ਭਾਰਤ ਆਉਣਗੇ। ਉਹਨਾਂ ਦੀ ਆਮਦ ਲਈ ਭਾਰਤ ਸਰਕਾਰ ਨਾਲ ਤਾਲਮੇਲ ਕਰ ਰਹੇ ਲੋਕਾਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ 19 ਜੂਨ ਨੂੰ ਅਫਗਾਨਿਸਤਾਨ ਦੇ 111 ਹਿੰਦੂਆਂ ਅਤੇ ਸਿੱਖਾਂ ਨੂੰ ਐਮਰਜੈਂਸੀ ਈ-ਵੀਜ਼ੇ ਦਿੱਤੇ ਸਨ। ਇਹ ਕਦਮ ਉਦੋਂ ਚੁੱਕਿਆ ਗਿਆ ਸੀ ਜਦੋਂ ਕੁਝ ਘੰਟੇ ਪਹਿਲਾਂ ਅਫਗਾਨਿਸਤਾਨ ਦੇ ਕਾਰਤੇ ਪਰਵਾਨ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ 'ਚ ਸਵਿੰਦਰ ਸਿੰਘ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੇ ਲੱਖਾਂ ਡਾਲਰ ਦੀ ਧੋਖਾਧੜੀ ਦਾ ਦੋਸ਼ ਕੀਤਾ ਸਵੀਕਾਰ
ਸਵਿੰਦਰ ਸਿੰਘ ਕਾਬੁਲ ਵਿੱਚ ‘ਪਾਨ’ ਦੀ ਦੁਕਾਨ ਚਲਾਉਂਦਾ ਸੀ ਅਤੇ ਗੁਰਦੁਆਰੇ ਵਿੱਚ ਰਹਿੰਦਾ ਸੀ। ਉਸਦਾ ਪਰਿਵਾਰ ਦਿੱਲੀ ਵਿੱਚ ਰਹਿੰਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਭਾਰਤੀ ਵਿਸ਼ਵ ਮੰਚ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ 11 ਅਫਗਾਨ ਸਿੱਖਾਂ ਦੀ ਆਮਦ ਦਾ ਪ੍ਰਬੰਧ ਕੀਤਾ ਹੈ। ਭਾਰਤੀ ਵਿਸ਼ਵ ਮੰਚ ਦੇ ਨੁਮਾਇੰਦੇ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ 11 ਸਿੱਖ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣਗੇ। ਹਮਲੇ ਵਿੱਚ ਜ਼ਖ਼ਮੀ ਹੋਇਆ ਰਕਬੀਰ ਸਿੰਘ ਵੀ ਇਸੇ ਗਰੁੱਪ ਦਾ ਹਿੱਸਾ ਹੈ।ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਇਹ ਜਥਾ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਦੇ ਦਰਸ਼ਨਾਂ ਲਈ ਜਾਵੇਗਾ। ਉਨ੍ਹਾਂ ਦੀ ਯਾਤਰਾ ਦਾ ਖਰਚਾ ਸ਼੍ਰੋਮਣੀ ਕਮੇਟੀ ਚੁੱਕ ਰਹੀ ਹੈ। ਇਹ ਭਾਰਤ ਵਿੱਚ ਮੁੜ ਵਸੇਬੇ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕਰੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦਿੱਲੀ ਵਾਸੀਆਂ ਲਈ ਰਾਹਤ; ਸਰਕਾਰ ਵਲੋਂ ਇਸ ਤਾਰੀਖ਼ ਤੱਕ ਜਾਰੀ ਰਹੇਗੀ ਮੁਫ਼ਤ ਰਾਸ਼ਨ ਸਕੀਮ
NEXT STORY