ਗਾਜ਼ੀਆਬਾਦ- ਦਿੱਲੀ ਨਾਲ ਲੱਗਦੇ ਗਾਜ਼ੀਆਬਾਦ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਉਸਾਰੀ ਅਧੀਨ ਮਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਸ ਹਾਦਸੇ ਦੀ ਜ਼ਖਮੀਆਂ ਅਤੇ ਮ੍ਰਿਤਕ ਦੇ ਪਰਿਵਾਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- Five Star Hotel ਨੂੰ ਮਾਤ ਪਾਉਂਦੀ ਗੁਰੂਘਰ ਦੀ ਸਰਾਂ, ਪਟਨਾ ਸਾਹਿਬ ਆਉਣ ਵਾਲੀ ਸੰਗਤ ਨੂੰ ਮਿਲੇਗੀ ਹਰ ਸਹੂਲਤ
ACP ਸਿਧਾਰਥ ਗੌਤਮ ਨੇ ਦੱਸਿਆ ਕਿ ਇਹ ਸ਼ਾਪਿੰਗ ਮਾਲ ਟੀਲਾ ਮੋੜ ਥਾਣਾ ਖੇਤਰ ਦੇ ਸਿਕੰਦਰਪੁਰ ਕੋਲ ਸਥਿਤ ਹੈ ਅਤੇ ਲੈਂਟਰ ਡਿੱਗਣ ਨਾਲ ਉੱਥੇ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠਾਂ ਦੱਬੇ ਗਏ। ਗੌਤਮ ਨੇ ਕਿਹਾ ਕਿ ਸਾਰਿਆਂ ਨੂੰ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਮਜ਼ਦੂਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਜਦਕਿ 7 ਗੰਭੀਰ ਰੂਪ ਨਾਲ ਜ਼ਖ਼ਮੀ ਜੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਅਮਰੋਹਾ ਜ਼ਿਲ੍ਹੇ ਦੇ 22 ਸਾਲਾ ਅਮਿਤ ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਅਤੇ ਜ਼ਖ਼ਮੀ ਮਜ਼ਦੂਰਾਂ ਦੇ ਪਰਿਵਾਰਾਂ ਤੋਂ ਸ਼ਿਕਾਇਤ ਮਿਲਣ ਮਗਰੋਂ ਪੁਲਸ ਕਾਰਵਾਈ ਸ਼ੁਰੂ ਕਰੇਗੀ। ACP ਨੇ ਕਿਹਾ ਕਿ ਜਾਂਚ ਮਗਰੋਂ ਹੀ ਲੈਂਟਰ ਡਿੱਗਣ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਹਾਜ਼ ਦੇ ਅੰਦਰ ਪਾਇਲਟ ਨਾਲ ਦੁਰਵਿਵਹਾਰ ਕਰਨ ਵਾਲਾ ਯਾਤਰੀ ਗ੍ਰਿਫ਼ਤਾਰ, ਚਾਲਕ ਦਲ ਨੇ ਕੀਤੀ ਇਹ ਮੰਗ
NEXT STORY