ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਸਾਢੇ ਚਾਰ ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਇਕ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਬੁੱਧਵਾਰ ਨੂੰ ਜਵਹਾਰ ਤਾਲੁਕਾ 'ਚ ਹੋਈ ਘਟਨਾ ਦੇ ਸਿਲਸਿਲੇ 'ਚ ਵੀਰਵਾਰ ਨੂੰ 19 ਸਾਲਾ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ ਅਤੇ ਉਹ ਆਪਣੇ ਦਾਦਾ-ਦਾਦੀ ਨਾਲ ਘਰ ਸੀ। ਇਸ ਦੌਰਾਨ ਦੋਸ਼ੀ ਨੇ ਘਰ 'ਚ ਦਾਖ਼ਲ ਹੋ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।
ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਮਜ਼ਦੂਰ ਪੀੜਤ ਬੱਚੀ ਦੇ ਇਲਾਕੇ 'ਚ 'ਕੇਬਲ' ਵਿਛਾਉਣ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੱਚੀ ਨੇ ਅਗਲੇ ਦਿਨ ਆਪਣੀ ਮਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 (ਜਬਰ ਜ਼ਿਨਾਹ) ਅਤੇ ਹੋਰ ਪ੍ਰਬੰਧਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਜਵਹਾਰ ਅਤੇ ਮੋਖਾਡਾ ਦੇ ਵੱਖ-ਵੱਖ ਰਾਜਨੀਤਕ ਦਲਾਂ ਅਤੇ ਸਮਾਜਿਕ ਸੰਗਠਨਾਂ ਦੇ ਸਥਾਨਕ ਵਰਕਰਾਂ ਨੇ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਗਰਲਜ਼ ਹੋਸਟਲ 'ਚ ਕੁੜੀਆਂ ਦੇ ਵਾਸ਼ਰੂਮ 'ਚੋਂ ਮਿਲਿਆ ਗੁਪਤ ਕੈਮਰਾ
NEXT STORY