ਚੇਨਈ : ਮਸਕਟ ਤੋਂ 146 ਯਾਤਰੀਆਂ ਨੂੰ ਲੈ ਕੇ ਆ ਰਹੇ ਇਕ ਜਹਾਜ਼ ਦਾ ਸ਼ਨੀਵਾਰ ਨੂੰ ਇੱਥੇ ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਟਾਇਰ ਫਟ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚੇਨਈ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਜਹਾਜ਼ ਉਤਰਿਆ ਤਾਂ ਪਿਛਲੇ ਪਾਸੇ ਦਾ ਇਕ ਟਾਇਰ ਫਟ ਗਿਆ। ਇਸ ਜਹਾਜ਼ ਦੀ ਵਾਪਸੀ ਉਡਾਣ ਰੱਦ ਕਰ ਦਿੱਤੀ ਗਈ ਹੈ ਅਤੇ ਸਾਰੇ ਯਾਤਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹੋਟਲਾਂ ਵਿਚ ਠਹਿਰਾਇਆ ਗਿਆ ਹੈ। ਉਨ੍ਹਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਲੇ ਸਾਲ ਹੋਣ ਵਾਲੀ 12ਵੀਂ ਦੀ ਬੋਰਡ ਪ੍ਰੀਖਿਆ ਦੀ ਤਰੀਕ 'ਚ ਹੋਇਆ ਬਦਲਾਅ
NEXT STORY