ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੇ ਅਰਦਲਾ ਪਿੰਡ ਵਿੱਚ ਦੁਸਹਿਰੇ ਵਾਲੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਦੇਵੀ ਦੁਰਗਾ ਦੀਆਂ ਮੂਰਤੀਆਂ ਨੂੰ ਵਿਸਰਜਨ ਲਈ ਲਿਜਾ ਰਹੀ ਇੱਕ ਟਰੈਕਟਰ-ਟਰਾਲੀ ਦੇ ਤਲਾਅ ਵਿੱਚ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸਥਾਨਕ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਤਲਾਅ ਦੇ ਨੇੜੇ ਇੱਕ ਪੁਲੀ 'ਤੇ ਖੜ੍ਹੀ ਸੀ ਪਰ ਅਚਾਨਕ ਇਹ ਪਲਟ ਗਈ, ਜਿਸ ਨਾਲ ਸਵਾਰ ਲੋਕ ਤਲਾਅ ਵਿੱਚ ਡੁੱਬ ਗਏ। ਹਾਦਸੇ ਵਿੱਚ ਜ਼ਿਆਦਾਤਰ ਬੱਚਿਆਂ ਦੀ ਮੌਤ ਹੋ ਗਈ। ਡੁੱਬਣ ਵਾਲੇ ਪੀੜਤਾਂ ਨੇ ਮਦਦ ਲਈ ਚੀਕਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਨੇੜਲੇ ਰਾਹਗੀਰਾਂ ਅਤੇ ਬਚਾਅ ਟੀਮਾਂ ਨੇ ਤੁਰੰਤ ਪਹੁੰਚ ਕੇ ਕੁਝ ਨੂੰ ਬਚਾਇਆ।
ਇਹ ਵੀ ਪੜ੍ਹੋ- 50000 ਤੋਂ ਵੀ ਸਸਤਾ ਮਿਲ ਰਿਹੈ 75 ਇੰਚ ਵਾਲਾ Smart TV! ਖਰੀਦਣ ਦਾ ਅੱਜ ਆਖਰੀ ਮੌਕਾ
ਤਲਾਬ 'ਚ ਡੁੱਬਣ ਕਾਰਨ 9 ਲੋਕਾਂ ਦੀ ਦਰਦਨਾਕ ਮੌਤ
ਪੁਲਸ ਨੇ ਮ੍ਰਿਤਕਾਂ ਦੀ ਪਛਾਣ ਕਰ ਲਈ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਬਜ਼ੇ ਵਿੱਚ ਲੈ ਲਿਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਜ਼ਿੰਮੇਵਾਰੀ ਨਿਰਧਾਰਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਸਹਿਰੇ ਦੇ ਜਸ਼ਨਾਂ ਦੌਰਾਨ ਤਲਾਬ 'ਤੇ ਵੱਡੀ ਭੀੜ ਮੌਜੂਦ ਸੀ। ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਅਜੇ ਵੀ ਘਟਨਾ ਸਥਾਨ 'ਤੇ ਹਨ ਅਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਇਸ ਹਾਦਸਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਲਹਿਰ ਹੈ।
ਪੁਲਸ ਨੇ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਨੇ ਪੂਰੇ ਇਲਾਕੇ ਵਿੱਚ ਸੋਗ ਅਤੇ ਚਿੰਤਾ ਫੈਲਾ ਦਿੱਤੀ ਹੈ। ਪੁਲਸ ਅਤੇ ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਮਿਕ ਸਮਾਗਮ ਕਰਨ ਦੀ ਅਪੀਲ ਕੀਤੀ ਹੈ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 'ਤਹਿਲਕਾ' ਮਚਾਉਣ ਆ ਰਿਹੈ 200MP ਕੈਮਰਾ ਵਾਲਾ ਇਹ ਫੋਨ!
ਉਥੇ ਹੀ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਦੁਖਦਾਈ ਘਟਨਾ 'ਤੇ ਆਪਣੇ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹੋਏ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਸੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖਮੀਆਂ ਦਾ ਨਜ਼ਦੀਕੀ ਹਸਪਤਾਲ ਵਿੱਚ ਸਹੀ ਇਲਾਜ ਕੀਤਾ ਜਾਵੇ। ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਿੰਮਤ ਅਤੇ ਤਾਕਤ ਦੇਣ ਲਈ ਦੇਵੀ ਦੁਰਗਾ ਅੱਗੇ ਪ੍ਰਾਰਥਨਾ ਕੀਤੀ। ਪ੍ਰਸ਼ਾਸਨ ਅਤੇ ਪੁਲਸ ਹਾਦਸੇ ਦੀ ਜਾਂਚ ਕਰ ਰਹੇ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਯਕੀਨੀ ਬਣਾ ਰਹੇ ਹਨ।
ਇਹ ਵੀ ਪੜ੍ਹੋ- WhatsApp ਚੈਟ ਹੋਵੇਗੀ ਹੋਰ ਵੀ ਸੁਰੱਖਿਅਤ, ਆ ਰਿਹੈ ਨਵਾਂ ਸੇਫਟੀ ਫੀਚਰਜ਼
ਉੱਤਰੀ ਰੇਲਵੇ ਨੇ ਵੈਸ਼ਨੋ ਦੇਵੀ ਸ਼ਰਧਾਲੂਆਂ ਦੀ ਸਹੂਲਤ ਲਈ ਰੇਲ ਸੇਵਾਵਾਂ 'ਚ ਕੀਤਾ ਵਾਧਾ
NEXT STORY