ਨੈਸ਼ਨਲ ਡੈਸਕ : ਮਨੀਪੁਰ ਵਿਚ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਵੀਰਵਾਰ ਨੂੰ ਚੁਰਾਚਾਂਦਪੁਰ ਜ਼ਿਲ੍ਹੇ ਵਿਚ ਵਿਧਾਇਕ ਚਿਨਲੁੰਥਾਂਗ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ। ਪੁਲਸ ਘਟਨਾ ਦੀ ਜਾਂਚ ਲਈ ਮੌਕੇ 'ਤੇ ਪਹੁੰਚੀ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਲਈ ਕੌਣ ਜ਼ਿੰਮੇਵਾਰ ਹੈ। ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਇਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚੀ, ਜਿੱਥੇ ਘਰ ਦੀ ਕੰਧ ਦੇ ਕੁਝ ਹਿੱਸੇ ਨੂੰ ਨੁਕਸਾਨ ਪਹੁੰਚਿਆ ਸੀ। ਨਾਲ ਹੀ ਏ.ਕੇ.-47 ਕਾਰਤੂਸ ਦੇ ਪੰਜ ਖਾਲੀ ਖੋਲ ਵੀ ਬਰਾਮਦ ਕੀਤੇ ਗਏ ਹਨ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਲਈ ਚੂਰਾਚੰਦਪੁਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਟਰੱਕ ਦੀ ਲਪੇਟ 'ਚ ਆਉਣ ਕਾਰਨ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 1 ਜ਼ਖਮੀ
ਦੱਸਣਯੋਗ ਹੈ ਕਿ ਚਿਨਲੁਨਥਾਂਗ ਚੁਰਾਚੰਦਪੁਰ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਸਿੰਘਾਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਸਨ। ਵਿਧਾਇਕ ਨੇ ਕੁਕੀ ਪੀਪਲਜ਼ ਅਲਾਇੰਸ (ਕੇਪੀਏ) ਦੇ ਤਹਿਤ 2017 ਦੀ ਮਨੀਪੁਰ ਵਿਧਾਨ ਸਭਾ ਚੋਣ ਲੜੀ ਸੀ। ਚੂਰਾਚੰਦਪੁਰ ਜ਼ਿਲ੍ਹੇ ਦੇ ਜ਼ੇਨਹਾਂਗ ਲਾਮਕਾ ਪਿੰਡ ਅਥਾਰਟੀ ਨੇ ਵੀਰਵਾਰ ਨੂੰ ਇਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਦੁਹਰਾਇਆ ਨਹੀਂ ਜਾਣਾ ਚਾਹੀਦਾ। ਨਾਲ ਹੀ ਜ਼ੋਰ ਦੇ ਕੇ ਕਿਹਾ ਕਿ ਉਹ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਪਲ ਦੇ ਨਾਂ 'ਤੇ ਆਸਟ੍ਰੇਲਿਆਈ ਨਾਗਰਿਕ ਨਾਲ 1 ਕਰੋੜ ਰੁਪਏ ਦੀ ਠੱਗੀ, ਵੈੱਬ ਡਿਵੈਲਪਰ ਗ੍ਰਿਫ਼ਤਾਰ
NEXT STORY