ਦੇਹਰਾਦੂਨ (ਭਾਸ਼ਾ)- ਉੱਤਰਾਖੰਡ ਦੇ ਬਦਰੀਨਾਥ ਧਾਮ ਕੋਲ ਅਲਕਨੰਦਾ ਨਦੀ 'ਚ ਮੰਗਲਵਾਰ ਨੂੰ ਮਲੇਸ਼ੀਆ ਵਾਸੀ ਇਕ ਵਿਅਕਤੀ ਰੁੜ੍ਹ ਗਿਆ, ਜਦੋਂ ਕਿ ਉਸ ਦੇ ਪਿਤਾ ਨੂੰ ਬਚਾਅ ਦਲਾਂ ਨੇ ਸੁਰੱਖਿਅਤ ਬਚਾ ਲਿਆ। ਪੁਲਸ ਨੇ ਦੱਸਿਆ ਕਿ ਘਟਨਾ ਬਦਰੀਨਾਥ ਧਾਮ 'ਚ ਗਾਂਧੀ ਘਾਟ 'ਤੇ ਵਾਪਰੀ। ਸੂਚਨਾ ਮਿਲਣ 'ਤੇ ਰਾਜ ਆਫ਼ਤ ਰਿਸਪਾਂਸ ਫੋਰਟ (ਐੱਸ.ਡੀ.ਆਰ.ਐੱਫ.) ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਨਦੀ 'ਚ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ
ਬਚਾਅ ਦਲਾਂ ਨੇ ਸੁਰੇਸ਼ ਚੰਦਰ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਜਾ ਕੇ ਬਚਾ ਲਿਆ ਪਰ ਉਸ ਦਾ ਪੁੱਤ ਡਾਕਟਰ ਬਲਰਾਜ ਸੇਠੀ (40) ਤੇਜ਼ ਵਹਾਅ 'ਚ ਰੁੜ੍ਹ ਗਿਆ। ਸੇਠੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਰੇਸ਼ ਚੰਦਰ ਨੂੰ ਨਜ਼ਦੀਕੀ ਵਿਵੇਕਾਨੰਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮਲੇਸ਼ੀਆ ਵਾਸੀ ਪਿਤਾ-ਪੁੱਤ ਆਪਣੇ ਪਰਿਵਾਰ ਦੇ ਚਾਰ ਹੋਰ ਮੈਂਬਰਾਂ ਨਾਲ 14 ਸਤੰਬਰ ਨੂੰ ਭਾਰਤ ਆਏ ਸਨ। ਚਾਰਧਾਮ ਦੀ ਯਾਤਰਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਉਹ ਬਦਰੀਨਾਥ ਧਾਮ ਦੇ ਦਰਸ਼ਨ ਲਈ ਪਹੁੰਚੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਲਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਅਚਾਨਕ ਉਤਰੇ ਮਾਲ ਗੱਡੀ ਦੇ 5 ਡੱਬੇ
NEXT STORY