ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲੇ ਕੁਪਵਾੜਾ ਵਿਚ ਸੋਮਵਾਰ ਦੇਰ ਰਾਤ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਜ਼ਿਲੇ ਦੇ ਹੰਦਵਾੜਾ ਸ਼ਹਿਰ ਦੇ ਬਾਬਾਗੁੰਡ ਪਿੰਡ ਵਿਚ 56 ਸਾਲ ਦੇ ਅਬਦੁੱਲ ਮਾਜਿਦ ਸ਼ਾਹ ਨਮਾਜ਼ ਅਦਾ ਕਰਨ ਲਈ ਆਪਣੇ ਘਰ 'ਚੋਂ ਬਾਹਰ ਨਿਕਲੇ ਤਾਂ ਅਚਾਨਕ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
ਇਸ ਘਟਨਾ ਤੋਂ ਬਾਅਦ ਬੰਦੂਕਧਾਰੀ ਫਰਾਰ ਹੋ ਗਏ ਅਤੇ ਜ਼ਖਮੀ ਅਬਦੁੱਲ ਨੂੰ ਉਨ੍ਹਾਂ ਦੇ ਗੁਆਂਢੀ ਤੁਰੰਤ ਨੇੜੇ ਦੇ ਇਕ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਤਰਾਂ ਮੁਤਾਬਕ ਅਬਦੁੱਲ ਮਾਜਿਦ ਸ਼ਾਹ ਦਾ ਸਬੰਧ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐੱਲ. ਐੱਫ.) ਨਾਲ ਸੀ। ਦੱਸਣਯੋਗ ਹੈ ਕਿ ਸਰਕਾਰ ਨੇ ਇਸ ਸਾਲ ਮਾਰਚ ਮਹੀਨੇ ਵਿਚ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ 'ਤੇ ਪਾਬੰਦੀ ਲਾ ਦਿੱਤੀ ਸੀ।
ਮੋਦੀ ਦੀ ਤਾਜਪੋਸ਼ੀ 'ਚ ਇਮਰਾਨ ਨੂੰ ਸੱਦਾ ਨਾ ਮਿਲਣ 'ਤੇ ਜਾਣੋ ਪਾਕਿ ਨੇ ਕੀ ਕਿਹਾ
NEXT STORY