ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ਦੇ ਸਦਰ ਬਾਜ਼ਾਰ ਥਾਣੇ ਅਧੀਨ ਪੈਂਦੇ ਇਲਾਕੇ ਵਿਚ ਇਕ ਰੈਣ ਬਸੇਰਾ ਵਿਚ ਰਹਿਣ ਵਾਲੇ ਇਕ ਵਿਅਕਤੀ ਦਾ ਲੜਾਈ ਦੌਰਾਨ ਡਾਂਗਾਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ।
ਪੁਲਸ ਨੇ ਇਕ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਹੈ। ਪੁਲਸ ਸੁਪਰਡੈਂਟ ਰਾਜੇਸ਼ ਦਿਵੇਦੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (45) ਵਜੋਂ ਹੋਈ ਹੈ, ਜੋ ਕਿ ਤਿਲਹਰ ਥਾਣੇ ਅਧੀਨ ਪੈਂਦੇ ਇਲਾਕੇ ਦੇ ਪਰਹੁਆ ਪਿੰਡ ਦਾ ਨਿਵਾਸੀ ਸੀ, ਜੋ ਪਿਛਲੇ 10 ਸਾਲਾਂ ਤੋਂ ਨਗਰ ਨਿਗਮ ਦੇ ਰੈਣ ਬਸੇਰਾ ਵਿਚ ਰਹਿ ਰਿਹਾ ਸੀ।
ਪੁੱਤਰ ਦੀ ਇੱਛਾ ’ਚ ਵਿਆਹੁਤਾ ਦਾ ਕਤਲ, ਪਤੀ ਤੇ ਸੱਸ ਹਿਰਾਸਤ ’ਚ
NEXT STORY