ਇੰਫਾਲ, (ਏਜੰਸੀ)-ਮਣੀਪੁਰ ਦੇ ਕਾਂਗਪੋਕਪੀ ਜ਼ਿਲੇ ’ਚ ਇਕ ਖੇਤ ’ਚ ਕੰਮ ਕਰ ਰਹੇ 53 ਸਾਲਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਕੁਕੀ ਦੇ ਪ੍ਰਭਾਵ ਵਾਲੇ ਉਕਤ ਜ਼ਿਲੇ ਦੇ ਗੋਵਾਜੰਗ ਪਿੰਡ ਦਾ ਵਾਸੀ ਹਾਓਲਾਲ ਆਪਣੀ ਪਤਨੀ ਨੇਮਨੀਕਿਮ ਨਾਲ ਝੋਨੇ ਦੇ ਖੇਤ ’ਚ ਕੰਮ ਕਰ ਰਿਹਾ ਸੀ ਕਿ 2 ਹਥਿਆਰਬੰਦ ਵਿਅਕਤੀਆਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਇਸ ਕਾਰਨ ਹਾਓਲਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਪਤਨੀ ਵਾਲ-ਵਾਲ ਬਚ ਗਈ। ਅਧਿਕਾਰੀਆਂ ਨੇ ਪਿੰਡ ਵਾਸੀਆਂ ਦੇ ਹਵਾਲੇ ਨਾਲ ਕਿਹਾ ਕਿ ਸ਼ਾਮ 4 ਵਜੇ ਦੇ ਕਰੀਬ 20 ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਸੁਰੱਖਿਆ ਫੋਰਸਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਲਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ ’ਚ ‘ਬੇਲੋੜੀ ਸਮੱਗਰੀ’ ਵਾਲੀਆਂ ਕਿਤਾਬਾਂ ਨੂੰ ਲੈ ਕੇ 3 ਪ੍ਰਕਾਸ਼ਕ ਗ੍ਰਿਫਤਾਰ
NEXT STORY