ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ 'ਤੇ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਵੀ ਮੌਜੂਦ ਰਹੇ। ਮੀਟਿੰਗ ਵਿੱਚ ਕੀ ਚਰਚਾ ਹੋਈ ਫਿਲਹਾਲ, ਇਸ ਬਾਰੇ ਕੋਈ ਜਾਣਕਾਰੀ ਉਪਲੱਬਧ ਨਹੀਂ ਹੈ।
ਦੱਸ ਦੇਈਏ ਕਿ ਕਸ਼ਮੀਰ ਦੇ ਬਡਗਾਮ ਵਿੱਚ ਅੱਤਵਾਦੀਆਂ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨੋਂ ਲਸ਼ਕਰ-ਏ-ਤੋਇਬਾ ਲਈ ਕੰਮ ਕਰਦੇ ਸਨ। ਇਹ ਲੋਕ ਇਲਾਕੇ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸਨ ਅਤੇ ਨੌਜਵਾਨਾਂ ਨੂੰ ਅੱਤਵਾਦ ਵੱਲ ਮੋੜਦੇ ਸਨ।
ਇਸ ਤੋਂ ਪਹਿਲਾਂ, ਪਿਛਲੇ ਤਿੰਨ ਦਿਨਾਂ ਵਿੱਚ ਜੰਮੂ-ਕਸ਼ਮੀਰ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਅੱਤਵਾਦੀ ਮਾਰੇ ਗਏ ਸਨ। ਫੌਜ ਅਤੇ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਸ਼ਮੀਰ ਵਿੱਚ ਅੱਤਵਾਦ ਵਿਰੁੱਧ ਕਾਰਵਾਈ ਜਾਰੀ ਹੈ। ਤ੍ਰਾਲ ਅਤੇ ਸ਼ੋਪੀਆਂ ਵਿੱਚ ਦੋ ਮੁਕਾਬਲਿਆਂ ਵਿੱਚ ਅੱਤਵਾਦੀ ਮਾਰੇ ਗਏ। ਇੱਕ ਕਾਰਵਾਈ ਉੱਚੇ ਪਹਾੜੀ ਇਲਾਕਿਆਂ ਵਿੱਚ ਹੋਈ, ਇੱਕ ਕਾਰਵਾਈ ਪਿੰਡ ਵਿੱਚ ਹੋਈ। ਸੁਰੱਖਿਆ ਬਲਾਂ ਨੇ ਦੋਵਾਂ ਥਾਵਾਂ 'ਤੇ ਸਾਵਧਾਨੀ ਨਾਲ ਅੱਤਵਾਦੀਆਂ ਨੂੰ ਮਾਰ ਦਿੱਤਾ।
ਜੰਮੂ-ਕਸ਼ਮੀਰ 'ਚ 3 ਲਸ਼ਕਰ ਸਮਰਥਕ ਗ੍ਰਿਫਤਾਰ, ਪਿਸਤੌਲ ਤੇ ਗ੍ਰਨੇਡ ਬਰਾਮਦ
NEXT STORY