ਕਾਸਗੰਜ - ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲੇ ਦੇ ਨਗਲਾ ਪੀਪਲ ਪਿੰਡ 'ਚ ਇਕ ਸਾਧੂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਬਹਿਸ ਤੋਂ ਬਾਅਦ ਵਾਪਰੀ ਇਸ ਘਟਨਾ ਕਾਰਨ ਪਿੰਡ 'ਚ ਸੋਗ ਅਤੇ ਗੁੱਸੇ ਦਾ ਮਾਹੌਲ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 35 ਸਾਲਾ ਸਾਧੂ ਵਿਪਿਨ ਕੁਮਾਰ ਪਿਛਲੇ ਕਈ ਸਾਲਾਂ ਤੋਂ ਖੇਤਰ ਦੇ ਮੰਦਰਾਂ 'ਚ ਰਹਿ ਕੇ ਪੂਜਾ-ਪਾਠ ਕਰਦਾ ਸੀ।
ਮੰਗਲਵਾਰ ਦੁਪਹਿਰ ਉਹ ਪਿੰਡ 'ਚ ਸਥਿਤ ਹੈਂਡਪੰਪ ਕੋਲ ਪਾਣੀ ਲੈਣ ਗਿਆ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਇਕ ਵਿਅਕਤੀ ਨਾਲ ਉਸ ਦਾ ਵਿਵਾਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੁਰੂਆਤੀ ਵਿਵਾਦ ਤੋਂ ਬਾਅਦ ਸਥਾਨਕ ਲੋਕਾਂ ਨੇ ਵਿਚਕਾਰ ਪੈ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ ਪਰ ਬਾਅਦ 'ਚ ਸਾਧੂ ਗੰਭੀਰ ਰੂਪ 'ਚ ਜ਼ਖਮੀ ਹਾਲਤ 'ਚ ਮਿਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
NEXT STORY