ਅਗਰਤਲਾ (ਭਾਸ਼ਾ)- ਤ੍ਰਿਪੁਰਾ ਦੇ ਖੋਵਈ ਜ਼ਿਲ੍ਹੇ ’ਚ ਇਕ ਪਰੇਸ਼ਾਨ ਵਿਅਕਤੀ ਦੇ ਹਮਲੇ ’ਚ ਸ਼ਨੀਵਾਰ ਨੂੰ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ’ਚ ਇਕ ਪੁਲਸ ਮੁਲਾਜ਼ਮ ਵੀ ਸ਼ਾਮਲ ਹੈ। ਇਸ ਹਮਲੇ ’ਚ 2 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਐਡੀਸ਼ਨਲ ਪੁਲਸ ਸੁਪਰਡੈਂਟ (ਏ.ਐੱਸ.ਪੀ.) ਰਾਜੀਵ ਸੇਨਗੁਪਤਾ ਨੇ ਦੱਸਿਆ ਕਿ ਸ਼ੇਰਾਤਲੀ ਪਿੰਡ ’ਚ ਪ੍ਰਦੀਪ ਦੇਬਰਾਏ ਨਾਮੀ ਵਿਅਕਤੀ ਨੇ ਆਪਣੇ ਘਰ ’ਚ ਅਚਾਨਕ ਹੀ ਆਪਣੇ 2 ਨਾਬਾਲਗ ਪੁੱਤਰਾਂ ਅਤੇ ਛੋਟੇ ਭਰਾ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਤਨੀ ਨੂੰ ਗੰਭੀਰ ਹਾਲਤ ’ਚ ਖੋਵਈ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਅਫਰੀਕੀ ਦੇਸ਼ਾਂ ਤੋਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ’ਤੇ ਬੈਠਕ ਕਰੇਗੀ ਦਿੱਲੀ ਸਰਕਾਰ : ਕੇਜਰੀਵਾਲ
ਸੇਨਗੁਪਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਦੇਬਰਾਏ ਨੇ ਸੜਕ ’ਤੇ ਇਕ ਆਟੋਰਿਕਸ਼ਾ ਚਾਲਕ ਨੂੰ ਰੋਕਿਆ ਅਤੇ ਉਸ ਦਾ ਕਤਲ ਕਰ ਦਿੱਤਾ। ਇਸ ਹਮਲੇ ’ਚ ਆਟੋ ਰਿਕਸ਼ਾ ਚਾਲਕ ਦਾ ਪੁੱਤਰ ਗੰਭੀਰ ਰੂਪ ਨਾਲ ਜ਼ਖਮੀ ਹੋਇਆਹੈ। ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਏ.ਐੱਸ.ਪੀ. ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਇੰਸਪੈਕਟਰ ਸੱਤਿਆਜੀਤ ਮਲਿਕ ਦੀ ਅਗਵਾਈ ’ਚ ਪੁਲਸ ਟੀਮ ਮੌਕੇ ’ਤੇ ਪੁੱਜੀ। ਦੇਬਰਾਏ ਨੇ ਪੁਲਸ ਟੀਮ ’ਤੇ ਵੀ ਹਮਲਾ ਕਰ ਦਿੱਤਾ। ਅਗਰਤਲਾ ਸਰਕਾਰੀ ਮੈਡੀਕਲ ਯੂਨੀਵਰਸਿਟੀ ’ਚ ਇਲਾਜ ਦੌਰਾਨ ਮਲਿਕ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ ਕਿਰਨ ਕੁਮਾਰ ਨੇ ਦੱਸਿਆ ਕਿ ਦੇਬਰਾਏ ਕੁਝ ਦਿਨਾਂ ਤੋਂ ਪਰੇਸ਼ਾਨ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿੰਡ ’ਚ ਪੁਲਸ ਦੀ ਇਕ ਟੁੱਕੜੀ ਤਾਇਨਾਤ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੇਂਦਰ ਨੇ ਮੰਨੀ ਕਿਸਾਨਾਂ ਦੀ ਇਕ ਹੋਰ ਮੰਗ, ਖੇਤੀਬਾੜੀ ਮੰਤਰੀ ਬੋਲੇ- ਹੁਣ ਘਰਾਂ ਨੂੰ ਪਰਤਣ ਕਿਸਾਨ
NEXT STORY