ਨਵੀਂ ਦਿੱਲੀ (ਭਾਸ਼ਾ) : ਬੁੱਧਵਾਰ ਰਾਤ ਨੂੰ ਬਾਹਰੀ ਉੱਤਰੀ ਦਿੱਲੀ ਦੇ ਨਰੇਲਾ ਇਲਾਕੇ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿਚ ਪ੍ਰਾਪਰਟੀ ਡੀਲਰ ਦੇ 2 ਮੁਲਾਜ਼ਮ ਵੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ ਕਰੀਬ 8 ਵਜੇ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਮਨੀਸ਼ ਅਤੇ ਉਸਦੇ ਮੁਲਾਜ਼ਮ ਪ੍ਰਵੀਨ ਅਤੇ ਕੁਲਬੀਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਨੀਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਮਾਮਲੇ ਦੇ ਸਬੰਧ ਵਿਚ ਦੋ ਲੋਕਾਂ ਆਸ਼ੀਸ਼ ਅਤੇ ਦੀਪਕ ਦੀ ਭਾਲ ਕਰ ਰਹੀ ਹੈ। ਦੋਵੇਂ ਬਿਲਡਿੰਗ ਕੰਸਟ੍ਰਕਸ਼ਨ ਮਟੀਰੀਅਲ ਵੇਚਣ ਦਾ ਕੰਮ ਕਰਦੇ ਹਨ।
ਡਿਪਟੀ ਕਮਿਸ਼ਨਰ ਆਫ ਪੁਲਸ (ਆਊਟਰ ਨਾਰਥ) ਰਵੀ ਕੁਮਾਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਪੀੜਤਾਂ ਅਤੇ ਮੁਲਜ਼ਮਾਂ ਵਿਚਕਾਰ ਉਸਾਰੀ ਸਮੱਗਰੀ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਝਗੜਾ ਹੋਇਆ ਸੀ। ਸਿੰਘ ਨੇ ਦੱਸਿਆ ਕਿ ਲੜਾਈ ਤੋਂ ਬਾਅਦ ਆਸ਼ੀਸ਼ ਨੇ ਉਨ੍ਹਾਂ ਦੇ ਦਫਤਰ 'ਚ ਪੀੜਤਾਂ 'ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਨਰੇਲਾ ਥਾਣੇ ਵਿਚ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਫਿਲਮ ‘ਐਮਰਜੈਂਸੀ’ ਦੇ ਸਮਰਥਨ 'ਚ ਭੜਕਾਊ ਸਮੱਗਰੀ ਪੋਸਟ ਕਰਨ ਵਾਲਾ ਵਿਅਕਤੀ ਹਿਰਾਸਤ 'ਚ ਲਿਆ
NEXT STORY